The Khalas Tv Blog Punjab ਤਰਨ ਤਾਰਨ ਦੇ ਸੰਗਤਪੁਰਾ ‘ਚ ਵਾਪਰਿਆ ਵੱਡਾ ਹਾਦਸਾ! ਜ਼ਖ਼ਮੀ ਹਸਪਤਾਲ ਰੈਫਰ
Punjab

ਤਰਨ ਤਾਰਨ ਦੇ ਸੰਗਤਪੁਰਾ ‘ਚ ਵਾਪਰਿਆ ਵੱਡਾ ਹਾਦਸਾ! ਜ਼ਖ਼ਮੀ ਹਸਪਤਾਲ ਰੈਫਰ

ਤਰਨ ਤਾਰਨ (Tarn Taran) ਦੇ ਪਿੰਡ ਸੰਗਤਪੁਰਾ (Sangatpura) ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਇੱਥੋਂ ਦੇ ਗੁਰਦੁਆਰੇ ਦੇ ਦਿਵਾਨ ਹਾਲ ਦਾ ਅਚਾਨਕ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਕਾਰਨ ਦਰਜ਼ਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਅਤੇ ਕਈ ਮਲਬੇ ਹੇਠਾਂ ਦੱਬੇ ਗਏ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਗੁਰਦੁਆਰਾ ਬਾਬਾ ਦਰਸ਼ਨ ਦਾਸ ਜੀ ਦੇ ਲੈਂਟਰ ਪਾਇਆ ਜਾ ਰਿਹਾ ਸੀ ਅਤੇ ਲੈਂਟਰ ਦੇ ਕੰਮ ਪੂਰਾ ਹੋ ਚੁੱਕਾ ਸੀ ਪਰ ਅਚਾਨਕ ਲੈਂਟਰ ਡਿੱਗ ਗਿਆ, ਜਿਸ ਤੋਂ ਬਾਅਦ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ।

ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸਾਸ਼ਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਸਨ ਅਤੇ ਮੌਜੂਦ ਸੰਗਤਾਂ ਵੱਲੋਂ ਤੁਰੰਤ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਜਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਗੰਭੀਰ ਜਖਮੀਆਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ –  ਕਿਸਾਨ ਮੋਰਚੇ ਨੂੰ ਹਟਾਉਣ ਜਾਂ ਰੱਖਣ ਬਾਰੇ ਕਿਸਾਨ ਅੱਜ ਲੈਣਗੇ ਫੈਸਲਾ

 

Exit mobile version