The Khalas Tv Blog Punjab ਛੋਟੇ ਸਾਹਿਬਜ਼ਾਦਿਆਂ ਦੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਨੂੰ ਲੈ ਕੇ ਆਈ ਮਾੜੀ ਖ਼ਬਰ…
Punjab

ਛੋਟੇ ਸਾਹਿਬਜ਼ਾਦਿਆਂ ਦੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਨੂੰ ਲੈ ਕੇ ਆਈ ਮਾੜੀ ਖ਼ਬਰ…

The last Begum of the family of Nawab Sher Muhammad Khan, who raised the slogan of the small Sahibzades, passed away...

ਮਾਲੇਰਕੋਟਲਾ : ਛੋਟੇ ਸਾਹਿਬਜ਼ਾਦਿਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਨੇ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖਰੀ ਬੇਗਮ ਮੁਨਵਰ-ਨਿਸ਼ਾ ਜੀ ਇਸ ਫਾਨੀ ਦੁਨੀਆ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਏ । ਉਨ੍ਹਾਂ ਆਪਣੀ ਸੰਸਾਰਿਕ ਯਾਤਰਾ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ ‘ਚ ਆਖਰੀ ਸਾਹ ਲੈਂਦਿਆਂ ਪੂਰੀ ਕੀਤੀ । ਦਰਅਸਲ ਕਈ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖਰਾਬ ਚੱਲ ਰਹੀ ਸੀ ਯਕੀਨਨ ਬੇਗਮ ਸਾਹਿਬਾ ਦੇ ਚਲੇ ਜਾਣ ਪੂਰੇ ਸ਼ਹਿਰ ‘ਚ ਸੋਗ ਦਾ ਮਾਹੌਲ ਹੈ।

ਬੇਗਮ ਮੁਨੱਬਰ ਨਿਸ਼ਾ ਦੀ ਉਮਰ 100 ਸਾਲ ਤੋਂ ਉੱਪਰ ਸੀ ਤੇ ਰਾਜਸਥਾਨ ਦੀ ਟਾਂਕ ਰਿਆਸਤ ਨਾਲ ਸੰਬੰਧਿਤ ਸਨ ਅਤੇ ਮਾਲੇਰਕੋਟਲਾ ਵਿਖੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਆਖਰੀ ਨਵਾਬ ਇਫਤਖਾਰ ਅਲੀ ਖਾਨ ਦੀ ਪਤਨੀ ਬਣ ਕੇ ਮਲੇਰਕੋਟਲਾ ਵਿਖੇ ਆਏ ਸਨ। ਉਹਨਾਂ ਦੇ ਇੰਤਕਾਲ ਤੋਂ ਬਾਅਦ ਮਲੇਰਕੋਟਲਾ ਦਾ ਨਵਾਬੀ ਖਾਨਦਾਨ ਖਤਮ ਹੋ ਗਿਆ ।

ਉਹਨਾਂ ਦੀ ਸੇਵਾ ਸੰਭਾਲ ਕਰ ਰਹੇ ਮੁਹੰਮਦ ਮਹਿਮੂਦ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ਤੋਂ ਬੇਗਮ ਇਨਫੈਕਸ਼ਨ ਅਤੇ ਵਾਇਰਲ ਨਾਲ ਪੀੜਤ ਸਨ ਜਿਨਾਂ ਨੂੰ ਇਸ ਬਿਮਾਰੀ ਦੇ ਚਲਦਿਆਂ ਹਜ਼ਰਤ ਹਲੀਮਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਅੱਜ ਸਵੇਰੇ ਤੜਕੇ 4 ਵਜੇ ਉਹਨਾਂ ਆਖਰੀ ਸਾਹ ਲਏ। ਉਹਨਾਂ ਨੂੰ ਸਪੁਰਦੇ ਖਾਕ ਅੱਜ ਜੁਮਾਰਤੁਲਾ ਮੁਬਾਰਕ ਦੀ ਨਮਾਜ਼ ਤੋਂ ਬਾਅਦ 3 ਵਜੇ ਕੀਤਾ ਜਾਵੇਗਾ।

ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ  ਨੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਵੱਲੋਂ ਕੀਤੀ ਛੋਟੇ ਸਾਹਿਬਜ਼ਾਦਿਆਂ ਤੇ ਕੀਤੇ ਜ਼ੁਲਮ ਦੇ ਖਿਲਾਫ ਆਵਾਜ਼ ਉਠਾਈ ਸੀ ਜਿਸ ਕਰਕੇ ਇਹ ਨਵਾਬ ਦੀ ਵੰਸ਼ ਅਤੇ ਮਲੇਰਕੋਟਲੇ ਦੇ ਮੁਸਲਿਮ ਲੋਕ ਹਮੇਸ਼ਾ ਸਿੱਖਾਂ ਲਈ ਸਤਿਕਾਰ ਦਾ ਪਾਤਰ ਬਣੇ ਰਹੇ।

 

Exit mobile version