ਸ੍ਰੀ ਮੁਕਤਸਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲਨ ਨੂੰ ਲਗਾਈ ਗਈ ਸਜ਼ਾ ਦਾ ਅੱਜ ਆਖ਼ਰੀ ਦਿਨ ਹੈ। ਸ ਖਬੀਰ ਬਾਦਲ ਅੱਜ ਦੂਜੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰਨਗੇ। ਸੁਖਬੀਰ ਬਾਦਲ ਬਾਕੀ ਦਿਨਾਂ ਵਾਂਗ ਗੁਰੂ ਘਰ ਅੱਗੇ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ। ਉਸ ਤੋਂ ਬਾਅਦ ਉਹ ਜੂਠੇ ਬਰਤਨਾਂ ਦੀ ਸੇਵਾ ਕਰਨ ਤੋਂ ਬਾਅਦ ਪਾਵਨ ਪਵਿੱਤਰ ਬਾਣੀ ਦਾ ਕੀਰਤਨ ਸਰਵਣ ਕਰਨਗੇ।
ਦੱਸ ਦਈਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖਾਹ ਲਗਾਉਂਦਿਆਂ ਉਹਨਾਂ ਨੂੰ 5 ਗੁਰੂਘਰਾਂ ਵਿੱਚ ਸੇਵਾ ਕਰਨ ਦਾ ਹੁਕਮ ਜਾਰੀ ਕੀਤਾ ਸੀ। ਜਿਨ੍ਹਾਂ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ਼੍ਰੀ ਦਮਦਮਾ ਸਾਹਿਬ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸੇਵਾ ਲਗਾਈ ਗਈ ਸੀ। ਜਿਸ ਨੂੰ ਸੁਖਬੀਰ ਸਿੰਘ ਬਾਦਲ ਅੱਜ ਪੂਰਾ ਕਰ ਲੈਣਗੇ। ਸਜ਼ਾ ਮੁਤਾਬਕ ਇੱਕ ਘੰਟਾਂ ਸੁਖਬੀਰ ਬਾਦਲ ਜੌੜੇ ਸਾਫ਼ ਕਰਨ ਜਾਂ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ। ਜਦੋਂ ਕਿ ਇੱਕ ਘੰਟਾ ਉਹ ਗੁਰਬਾਣੀ ਦਾ ਕੀਰਤਨ ਕਰਨਗੇ।
ਅੱਗੇ ਕੀ ਕਰਨਗੇ ਸੁਖਬੀਰ ?
ਤਨਖਾਹ ਪੂਰੀ ਹੋਣ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਕੜਾਹ ਪ੍ਰਸ਼ਾਦਿ ਤਿਆਰ ਕਰਵਾਕੇ ਨਿਮਾਣੇ ਸਿੱਖ ਵਾਂਗ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਭੁੱਲ ਬਖਸਾਉਣ ਲਈ ਅਰਦਾਸ ਕਰਵਾਉਣਗੇ। ਇਸ ਤੋਂ ਬਾਅਦ ਹੀ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਨੂੰ ਪੂਰਾ ਮੰਨਿਆ ਜਾਵੇਗਾ।