ਮੁਹਾਲੀ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ। 18 ਤੋਂ 19 ਸਾਲ ਦੇ 5.38 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ।
ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਮਲ ਹਨ। ਪੰਜਾਬ ਵਿੱਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਹੀ ਚੋਣਾਂ ਲੜ ਰਹੀਆਂ ਹਨ।
ਇਹ ਉਮੀਦਵਾਰ ਹਨ ਚੋਣ ਮੈਦਾਨ ‘ਚ
1.ਬਠਿੰਡਾ ਲੋਕ ਸਭਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੋਣ ਮੈਦਾਨ ਵਿੱਚ ਹਨ।
2. ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਮਲਵਿੰਦਰ ਸਿੰਘ ਕੰਗ ਚੋਣ ਲੜ ਰਹੇ ਹਨ।
3. ਗੁਰਦਾਸਪੁਰ ਸੀਟ ਤੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਮੈਦਾਨ ਵਿੱਚ ਹਨ।
4. ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਚੋਣ ਲੜ ਰਹੇ ਹਨ।
5. ਫਤਹਿਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਅਤੇ ਕਾਂਗਰਸ ਦੇ ਡਾ. ਅਮਰ ਸਿੰਘ ਚੋਣ ਮੈਦਾਨ ਵਿੱਚ ਹਨ
6. ਸੰਗਰੂਰ ਸੀਟ ਤੋਂ ਮੀਤ ਹੇਅਰ, ਸਿਮਰਨਜੀਤ ਸਿੰਘ ਮਾਨ, ਸੁਖਪਾਲ ਸਿੰਘ ਖਹਿਰਾ ਅਤੇ ਇਕਬਾਲ ਸਿੰਘ ਝੂੰਦਾਂ ਆਪਣੀ ਕਿਸਮਤ ਅਜ਼ਮਾ ਰਹੇ ਹਨ।
7. ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਅਤੇ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਚੋਣ ਲੜ ਰਹੇ ਹਨ।
8. ਫ਼ਰੀਦਕੋਟ ਤੋਂ ਆਪ ਦੇ ਕਰਮਜੀਤ ਅਨਮੋਲ ਅਤੇ ਬੀਜੇਪੀ ਦੇ ਹੰਸ ਰਾਜ ਹੰਸ ਚੋਣ ਮੈਦਾਨ ਵਿੱਚ ਹਨ।
9. ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਦੂਜੇ ਦੇ ਖ਼ਿਲਾਫ਼ ਚੋਣ ਆਖਾੜੇ ਵਿੱਚ ਨਿੱਤਰੇ ਹਨ।
10. ਪਟਿਆਲਾ ਤੋਂ ਪਰਨੀਤ ਕੌਰ, ਧਰਮਵੀਰ ਗਾਂਧੀ, ਐਨ.ਕੇ ਸ਼ਰਮਾ ਅਤੇ ਡਾ. ਬਲਬੀਰ ਸਿੰਘ ਚੋਣ ਆਪਣੀ ਕਿਸਮਤ ਅਜ਼ਮਾ ਰਹੇ ਹਨ।
11. ਹੁਸ਼ਿਆਰਪੁਰ ਤੋਂ ਡਾ.ਰਾਜ ਕੁਮਾਰ ਚੱਬੇਵਾਲ ਅਤੇ ਸੁਨੀਤਾ ਸੋਮ ਪ੍ਰਕਾਸ਼ ਚੋਣ ਮੈਦਾਨ ਵਿੱਚ ਹਨ।
12. ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਕੁਲਦੀਪ ਸਿੰਘ ਧਾਲੀਵਾਲ, ਤਰਨਜੀਤ ਸਿੰਘ ਸੰਧੂ ਅਤੇ ਅਨਿਲ ਜੋਸ਼ੀ ਚੋਣ ਲੜ ਰਹੇ ਹਨ।
13. ਫਿਰੋਜ਼ਪੁਰ ਸੀਟ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸ਼ੇਰ ਸਿੰਘ ਘੁਬਾਇਆ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।