The Khalas Tv Blog India ਅਦਾਲਤ ਦਾ ਫ਼ੈਸਲਾ ਸਿਰ ਮੱਥੇ : ਨਵਜੋਤ ਸਿੱਧੂ
India Punjab

ਅਦਾਲਤ ਦਾ ਫ਼ੈਸਲਾ ਸਿਰ ਮੱਥੇ : ਨਵਜੋਤ ਸਿੱਧੂ

‘ਦ ਖ਼ਾਲਸ ਬਿਊਰੋ : ਰੋਡਰੇਜ਼ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਕੈਦ ਦੀ ਸ ਜ਼ਾ ਸੁਣਾ ਦਿੱਤੀ ਗਈ ਹੈ। ਕੋਰਟ ਦੇ ਫੈਸਲੇ ‘ਤੇ ਨਵਜੋਤ ਸਿੱਧੂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਸਬੰਧੀ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਨੂੰਨੀ ਦਾ ਫੈਸਲਾ ਸਵੀਕਾਰ ਹੈ।

ਸਿੱਧੂ ਇਸ ਸਮੇਂ ਪਟਿਆਲਾ ਸ਼ਹਿਰ ‘ਚ ਹਨ ਜਿੱਥੇ ਉਹ ਵੱਧ ਰਹੀ ਮਹਿੰਗਾਈ ਦੇ ਖ਼ਿਲਾ ਫ਼ ਸੜਕਾਂ ‘ਤੇ ਉਤਰੇ ਹਨ। ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਨਾਲ ਲੈ  ਕੇ ਪਟਿਆਲਾ ਸ਼ਹਿਰ ਦੇ ਵਿੱਚ ਪ੍ਰਦ ਰਸ਼ਨ ਕੀਤਾ ਗਿਆ। ਦੇਸ਼ ਭਰ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਸਿੱਧੂ ਵੱਲੋਂ ਇਹ ਪ੍ਰਦ ਰਸ਼ਨ ਕੀਤਾ ਗਿਆ ਹੈ। ਸਿੱਧੂ ਨੇ ਹਾਥੀ ਤੇ ਸਵਾਰ ਹੋ ਕੇ ਮਹਿੰਗਾਈ ਦੇ ਖਿਲਾ ਫ ਪ੍ਰਦ ਰਸ਼ਨ ਕੀਤਾ। 

ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ‘ਚੇ ਕੇਂਦਰ ਸਰਕਾਰ ਚੁੱਪ ਕਿਉਂ ਹੈ। ਪੰਜਾਬ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਦੇ ਵਿਚਕਾਰ ਮਾਨ ਸਰਕਾਰ ਦੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਵਾਅਦੇ ਵੀ ਝੂਠੇ ਪੈ ਗਏ ਹਨ।  ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਦਾ ਔਰਤਾਂ ਨੂੰ ਇੱਕ ਹਜ਼ਾਰ ਦੇਣ ਵਾਲੇ ਵਾਅਦੇ ਤੋਂ ਵੀ ਪੰਜਾਬ ਸਰਕਾਰ ਪਿੱਛੇ ਹੱਟ ਰਹੀ ਹੈ। ਸਿੱਧੂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਮਿਲ ਕੇ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਕਾਬੂ ਕਰਨ ।  

Exit mobile version