ਬਿਉਰੋ ਰਿਪੋਰਟ – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ (Maharasthra Assembly Election) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਹੀ ਚੋਣ ਪ੍ਰਕਿਰਿਆ ਨੂੰ ਪੂਰੀ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਵਿਚ ਚੋਣਾਂ ਦਾ ਐਲਾਨ ਹੋ ਸਕਦਾ ਹੈ। ਅੱਜ ਉਨ੍ਹਾਂ ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ।
ਦੱਸ ਦੇਈਏ ਕਿ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਐਸਐਸ ਸੰਧੂ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਇੱਥੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਚੋਣ ਅਫ਼ਸਰ, ਪੁਲਿਸ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ – ਏਅਰ ਇੰਡੀਆ ਦੇ ਨਾਸ਼ਤੇ ਵਿੱਚ ਮਿਲਿਆ ਕਾਕਰੋਚ! ਮਹਿਲਾ ਤੇ 2 ਸਾਲ ਦੇ ਬੱਚੇ ਦਾ ਹੋਇਆ ਇਹ ਹਾਲ