Punjab

ਕਾਂਗਰਸੀ ਆਗੂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਗ੍ਰਿਫਤਾਰ…

The main accused who killed the Congress leader arrested...

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪ੍ਰਗਤੀ ਮੈਦਾਨ ਨੇੜਿਓਂ ਖਾਲਿਸਤਾਨ ਟਾਈਗਰ ਫੋਰਸ ਦੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨ ਅਤੇ ਗੁਰਿੰਦਰ ਵਾਸੀ ਪੰਜਾਬ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲ਼ੋਂ ਇੱਕ ਹੈਂਡ ਗਰਨੇਡ ਅਤੇ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਮੁਲਜ਼ਮਾਂ ਨੂੰ ਜਲਦ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਲਵੇਗੀ।ਇਸ ਮਾਮਲੇ ਨੂੰ ਲੈ ਕੇ ਦਿੱਲੀ ਸਪੈਸ਼ਲ ਸੈੱਲ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਭਾਰਤ-ਅਫਗਾਨਿਸਤਾਨ ਮੈਚ ਦੌਰਾਨ ਕੋਈ ਵੱਡੀ ਵਾਰਦਾਤ ਕਰਨ ਦੀ ਫਿਰਾਕ ‘ਚ ਘੁੰਮ ਰਹੇ ਹਨ। ਮੁਲਜ਼ਮ ਉਕਤ ਗਰਾਊਂਡ ਦੇ ਬਾਹਰ ਧਮਾਕਾ ਕਰ ਸਕਦੇ ਸਨ। ਜਿਸ ਕਾਰਨ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੇ ਛਾਪਾ ਮਾਰ ਕੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।

ਦੋਵਾਂ ਗੈਂਗਸਟਰਾਂ ਨੇ ਸਪੈਸ਼ਲ ਸੈੱਲ ਦੀ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਸਪੈਸ਼ਲ ਸੈੱਲ ਮੁਤਾਬਕ ਫੜੇ ਗਏ ਦੋਵੇਂ ਗੈਂਗਸਟਰਾਂ ਦੇ ਕਬਜ਼ੇ ‘ਚੋਂ ਇਕ ਹੈਂਡ ਗ੍ਰਨੇਡ ਬਰਾਮਦ ਹੋਇਆ ਹੈ। ਦੱਸ ਦੇਈਏ ਕਿ ਇਨ੍ਹਾਂ ਹੀ ਦੋਸ਼ੀਆਂ ਨੇ ਮੋਗਾ ‘ਚ ਕਾਂਗਰਸੀ ਆਗੂ ਬੱਲੀ ਦਾ ਕਤਲ ਕੀਤਾ ਸੀ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਮੁਲਜ਼ਮਾਂ ਨੇ ਕਾਂਗਰਸੀ ਆਗੂ ਬਲਜਿੰਦਰ ਸਿੰਘ ਬਲੀ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਗੋਲੀ ਸਿੱਧਾ ਕਾਂਗਰਸੀ ਆਗੂ ਦੇ ਢਿੱਡ ਵਿੱਚ ਲੱਗੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਲਾਜ ਦੇ ਦੌਰਾਨ ਬਲਜਿੰਦਰ ਬਲੀ ਦੀ ਮੌਤ ਹੋ ਗਈ ਸੀ ।