The Khalas Tv Blog Punjab ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਦੁਪਹਿਰ 1 ਵਜੇ ਰੇਲ ਚੱਕਾ ਜਾਮ, ਇਹ ਬਣਿਆ ਮਾਮਲਾ
Punjab

ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਦੁਪਹਿਰ 1 ਵਜੇ ਰੇਲ ਚੱਕਾ ਜਾਮ, ਇਹ ਬਣਿਆ ਮਾਮਲਾ

ਗੁਰਦਾਸਪਰ : ਬੀਤੇ ਦਿਨ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਵੀ ਕੀਤਾ। ਇਸੇ ਦੌਰਾਨ ਇਕ ਪੁਰਸ਼ ਪੁਲਿਸ ਮੁਲਾਜ਼ਮ ਨੇ ਮਹਿਲਾ ਕਿਸਾਨ ਨੂੰ ਥੱਪੜ ਜੜਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ।

ਕਿਸਾਨ ਮਜ਼ਦੂਜ ਕਮੇਟੀ ਜੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਸੱਤਾ ਦਾ ਨਸ਼ਾ ਭਗਵੰਤ ਮਾਨ ਸਰਕਾਰ ਦੇ ਸਿਰ ਚੜ੍ਹ ਇਸ ਕਦਰ ਬੋਲ ਰਿਹਾ ਹੈ ਕਿ ਉਹ ਬਿਨਾ ਪੈਸੇ ਦੀ ਅਦਾਇਗੀ ਜਮੀਨਾਂ ਐਕੁਆਇਰ ਨਾ ਕਰਨ ਦੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਤੋੜਦੇ ਹਜ਼ਾਰਾਂ ਦੀ ਗਿਣਤੀ ਵਿਚ ਪੁਲਿਸ ਬਲ ਚਾੜ੍ਹ ਕੇ, ਪਿੰਡ ਚੀਮਾ ਖੁੱਡੀ ਅਤੇ ਪੇਜੋ ਚੱਕ ਵਿੱਚ ਆਪਣੀ ਜਮੀਨ ਤੋਂ ਕਬਜ਼ਾ ਨਾ ਛੱਡਣ ‘ਤੇ ਭਾਰੀ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕਰਕੇ ਜਮੀਨ ਐਕੁਆਇਰ ਕਰ ਰਹੀ ਹੈ ਅਤੇ ਕਿਸਾਨ ਆਗੂਆਂ ਨੂੰ ਖੇਤਾਂ ਵਿੱਚ ਘੜੀਸ ਕੇ ਪੱਗਾਂ ਉਤਾਰੀਆਂ ਗਈਆਂ ਹਨ।

ਉਨ੍ਹਾਂ ਨੇ ਕਿਹਾ ਕਿ ਜਥੇਬੰਦੀ 13 ਮਹੀਨੇ ਦੇ ਕਰੀਬ ਸਮੇ ਤੋਂ ਸੰਘਰਸ਼ ਕਰ ਰਹੀ ਹੈ ਅਤੇ 3 ਵਾਰ ਰੇਲ ਚੱਕਾ ਜਾਮ ਧਰਨੇ ਦਿੱਤੇ ਜਾ ਚੁੱਕੇ ਹਨ, ਜਿੰਨਾ ਵਿੱਚ ਸਰਕਾਰ ਵੱਲੋ ਪ੍ਰਸ਼ਾਸ਼ਨ ਨੇ ਭਰੋਸਾ ਦਿਵਾਇਆ ਕਿ ਜਮੀਨਾਂ ਮਾਰਕਿਟ ਰੇਟ ਅਨੁਸਾਰ ਵਾਧਾ ਲੱਗ ਕੇ ਪੈਸੇ ਪੈਣ ਤੋਂ ਪਹਿਲਾ ਕੋਈ ਵੀ ਜਮੀਨ ਐਕੁਆਇਰ ਨਹੀਂ ਕੀਤੀ ਜਾਵੇਗੀ। ਕਿਸਾਨ ਆਗੂ ਨੇ ਕਿਹਾ ਕਿ ਇਸ ਵਾਅਦਾ ਖ਼ਿਲਾਫ਼ੀ ਦੇ ਖਿਲਾਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਭਰ ਵਿਚ ਵੱਖ ਵੱਖ ਥਾਵਾਂ ਤੇ 1 ਵਜੇ ਰੇਲ ਚੱਕਾ ਜਾਮ ਕੀਤਾ ਜਾਵੇਗਾ।

ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਬੇਸ਼ੱਕ ਰੇਲਾਂ ਜਾਮ ਹੋਣ ਨਾਲ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਪਰ ਇਸਦੀ ਜਿੰਮੇਵਾਰ ਭਗਵੰਤ ਸਰਕਾਰ ਹੈ। ਰੇਲਾਂ ਜਾਮ ਕਰਨਾ ਮਜਬੂਰੀ ਹੈ ਅਤੇ ਸਰਕਾਰ ਕਿਸਾਨਾਂ ਮਜਦੂਰਾਂ ਨੂੰ ਇਹ ਰਸਤਾ ਅਖਤਿਆਰ ਕਰਨ ਵੱਲ ਧੱਕ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਮਾਨ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਬੈਠ ਕੇ ਇਸ ਮਸਲਿਆਂ ਦਾ ਹੱਲ ਕਰਦੀ ਹੈ ਅਤੇ ਜਮੀਨ ਐਕੁਆਇਰ ਨਾਂ ਕਰਨ ਦਾ ਵਾਅਦਾ ਨਹੀਂ ਸਕਦੀ ਉਦੋਂ ਤੱਕ ਇਹ ਰੇਲ ਰੌਕੇ ਅੰਦੋਲਨ ਸ਼ੁਰੂ ਰੱਖਣਗੇ।

Exit mobile version