‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। । ਮਾਨ ਦੀ ਫੇਰੀ ਦੇ ਮੱਦੇਨਜ਼ਰ ਗੁਰੂ ਨਗਰੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮੁੱਖ ਮੰਤਰੀ ਮਾਨ ਦੀ ਮਾਤਾ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਸੀ।ਇਸ ਮੌਕੇ ਮੁੱਖ ਮੰਤਰੀ ਮਾਨ ਦੀ ਮਾਤਾ ਤੇ ਭੈਣ ਵੀ ਨਾਲ ਸਨ।
ਭਗਵੰਤ ਮਾਨ ਦਾ ਵੀਰਵਾਰ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਹੋਇਆ ਸੀ। ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨੇ ਭਰਾ ਦੀ ਰਸਮ ਅਦਾ ਕੀਤੀ ਸੀ। ਸਮਾਗਮ ਵਿੱਚ ਭਗਵੰਤ ਮਾਨ ਅਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪਰਿਵਾਰ ਵੀ ਮੌਜੂਦ ਸੀ।
ਜ਼ਿਕਰਯੋਗ ਹੈ ਕਿ ਡਾ: ਗੁਰਪ੍ਰੀਤ ਕੌਰ ਪਿਹੋਵਾ, ਹਰਿਆਣਾ ਦੀ ਵਸਨੀਕ ਹੈ। ਉਸਨੇ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਲਈ ਸੀ।