The Khalas Tv Blog Punjab ਆਹਮੋ- ਸਾਹਮਣੇ ਹੋਈ ਮਾਨ ਸਰਕਾਰ ਅਤੇ SGPC
Punjab

ਆਹਮੋ- ਸਾਹਮਣੇ ਹੋਈ ਮਾਨ ਸਰਕਾਰ ਅਤੇ SGPC

The Mann government and the SGPC came face-to-face

ਅਕਾਲੀ ਦਲ ਦੇ ਹੱਕ ਦੇ SGPC ਦੇ ਪ੍ਰਧਾਨ ਦਾ ਚੋਣ ਪ੍ਰਚਾਰ ਕਰਨਾ ਕਿੰਨ ਕੁ ਜਾਇਜ਼ : CM ਮਾਨ

ਚੰਡੀਗੜ੍ਹ : ਸੂਬੇ ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਨੇ ਜਿੱਤ ਲਈ ਆਪੋ-ਆਪਣਾ ਜ਼ੋਰ ਲਾਇਆ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ ਬਾਦਲ ਦੇ ਹੱਕ ਪ੍ਰਚਾਰ ਉਤੇ ਤਿੱਖੇ ਸਵਾਲ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਸਵਾਲ ਕਰਦਿਆਂ ਕਿਹਾ ਕਿ ਜਿਸ ਪਾਰਟੀ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲੱਗੇ ਹੋਣ ਉਸ ਪਾਰਟੀ ਦੇ ਹੱਕ ਵਿੱਚ SGPC ਦੇ ਵੱਲੋਂ ਚੋਣ ਪ੍ਰਚਾਰ ਕਰਨਾ ਕਿੰਨਾ ਕੁ ਸਹੀ ਹੈ।

ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਹਨ, ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ?  ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ?

 

ਇਸ ਮਾਮਲੇ ਵਿੱਚ SGPC ਨੇ ਸੀਐੱਮ ਮਾਨ ਨੂੰ ਜਵਾਬ ਵੀ ਦੇ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਰੁਤਬੇ ਮੁਤਾਬਕ ਗੱਲ ਕਰਨੀ ਚਾਹੀਦੀ ਹੈ। ਜਿਹੜੀ ਪਾਰਟੀ ਵਾਅਦੇ ਕਰਕੇ ਮੁੱਕਰ ਜਾਂਦੀ ਹੈ, ਪ੍ਰੋ. ਭੁੱਲਰ ਦੀ ਰਿਹਾਈ ਲਈ ਸਿਰਫ਼ ਇੱਕ ਦਸਤਖ਼ਤ ਨਹੀਂ ਕਰ ਰਹੀ, ਸਿੱਖ ਨੌਜਵਾਨਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਪਹੁੰਚਾਇਆ, ਕੀ ਧਾਮੀ ਸਾਹਿਬ ਉਸ ਪਾਰਟੀ ਲਈ ਪ੍ਰਚਾਰ ਕਰਨ ? ਇਸ ਗੱਲ ਦਾ ਜਵਾਬ ਇਹ ਸਾਨੂੰ ਦੇਣ। ਧਾਮੀ ਨੂੰ ਸਮਝਾਉਣ ਦੀ ਲੋੜ ਨਹੀਂ ਹੈ, ਉਹ ਬਹੁਤ ਸੁਲਝੇ ਹੋਏ ਹਨ। ਕਦੇ ਦੇਖਿਆ ਹੈ ਕਿ SGPC ਦੀ ਗੱਡੀ ਕਿਸੇ ਰਾਜਨੀਤਿਕ ਮਕਸਦ ਲਈ ਵਰਤੀ ਗਈ ਹੋਵੇ। ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਲਈ ਪ੍ਰਚਾਰ ਕਰਨਾ ਕੀ ਕੋਈ ਗੁਨਾਹ ਹੈ ?

 

Exit mobile version