Punjab

ਮਾਨ ਸਰਕਾਰ ਨੇ ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀ ਮੀਟਿੰਗ ਸੱਦੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਸੂਬੇ ਦੇ ਸਕੂਲ ਪ੍ਰਿੰਸੀਪਲ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 7 ਮਈ ਨੂੰ ਬੁਲਾਈ ਗਈ ਹੈ। ਡੀਜੀਐੱਸਈ ਪੰਜਾਬ ਨੇ ਪੱਤਰ ਜਾਰੀ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੱਤ ਮਈ ਤੱਕ ਛੁੱਟੀ ਨਾ ਲੈਣ ਦੇ ਆਦੇਸ਼ ਦਿੱਤੇ ਹਨ।

ਇਸ ਪੱਤਰ ਵਿੱਚ ਲਿਖਿਆ ਹੈ ਕਿ ਜੇ ਕੋਈ ਅਧਿਕਾਰੀ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਉਸ ਦੀ ਪਰਵਾਨਗੀ ਮੁੱਖ ਸਕੱਤਰ ਸਕੂਲ ਸਿੱਖਿਆ ਤੋਂ ਲੈਣੀ ਪਵੇਗੀ। ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਵਿੱਚ ਦਿੱਲੀ ਮਾਡਲ ਲਾਗੂ ਕਰਨਾ ਚਾਹੁੰਦੀ ਹੈ। ਇਸ ਲਈ ਮੀਟਿੰਗ ਵਿੱਚ ਪਿ੍ੰਸੀਪਲ ਅਤੇ ਮੁੱਖ ਅਧਿਕਾਪਕਾਂ ਨੂੰ ਨਵੇਂ ਆਦੇਸ਼ ਜਾਰੀ ਕੀਤੇ ਜਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਦਿਨੀਂ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਕੇ ਆਏ ਸਨ ਅਤੇ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਜ਼ਿਕਰ ਕੀਤਾ ਸੀ।