‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸੂਬੇ ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਰਵਿੰਦਰ ਸਿੰਘ ਭੱਲਾ ਨੇ ਕਿਸਾਨਾਂ ਦੇ ਹੱਕ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਇੱਕ ਚਿੱਠੀ ਲਿਖ ਕੇ ਕਿਸਾਨੀ ਮੁੱਦੇ ‘ਤੇ ਭਾਰਤ ਨਾਲ ਗੱਲ ਕਰਨ ਦੀ ਅਪੀਲ ਕੀਤੀ।
ਰਵਿੰਦਰ ਸਿੰਘ ਭੱਲਾ ਨੇ ਚਿੱਠੀ ਵਿੱਚ ਲਿਖਿਆ ਕਿ ਕਿਸਾਨੀ ਅੰਦੋਲਨ ਦੌਰਾਨ ਭਾਰਤ ਵਿੱਚ ਭਾਰਤ ਸਰਕਾਰ ਵੱਲੋਂ ਕਿਸਾਨਾਂ ‘ਤੇ ਕਈ ਤਸ਼ੱਦਦ ਕੀਤੀ ਗਏ ਹਨ, ਜਿਵੇਂ ; ਕਿਸਾਨੀ ਅੰਦੋਲਨ ਨਾਲ ਜੁੜੇ ਸੋਸ਼ਲ ਅਕਾਊਂਟਸ ਬੰਦ ਕੀਤੇ ਗਏ, ਕਿਸਾਨੀ ਅੰਦੋਲਨ ਦੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕਈ ਲੋਕਾਂ ਨੂੰ ਹਿੰਸਾ ਫੈਲਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਨਿਊ ਜਰਸੀ ਦਾ ਹੀ ਹੈ ਜੋ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ, ਦੋਵਾਂ ਦਾ ਮੈਡੀਕਲ ਟ੍ਰੀਟਮੈਂਟ ਕਰ ਰਿਹਾ ਸੀ।
ਅਖੀਰ ਵਿੱਚ ਭੱਲਾ ਨੇ ਕਿਹਾ ਕਿ ਜੋਅ ਬਾਇਡਨ ਵੱਲੋਂ ਭਾਰਤ ਨਾਲ ਗੱਲ ਕਰਨ ਨਾਲ ਕਈ ਲੋਕਾਂ ਦੀ ਜਾਨ ਸੁਰੱਖਿਅਤ ਹੋ ਸਕਦੀ ਹੈ।