Punjab

ਕਿਸਾਨਾਂ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਖਤਮ, ’19 ਦਸੰਬਰ ਨੂੰ CM ਮਾਨ ਨਾਲ ਮੀਟਿੰਗ ਦਾ ਦਿੱਤਾ ਭਰੋਸਾ’

The meeting of farmers with the Minister of Agriculture ended

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਸਾਨ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨਗੇ। ਕਿਸਾਨ ਰਾਜ ਭਵਨ ਪਹੁੰਚ ਗਏ ਹਨ।

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਧਰਨੇ ਦਾ ਸਮਾਂ ਅੱਜ ਖਤਮ ਹੋ ਗਿਆ ਹੈ। 4 ਦਸੰਬਰ ਨੂੰ ਕਿਸਾਨ ਆਪਣੀਆਂ ਮੰਗਾਂ ਸਮੇਤ ਮੰਗ ਪੱਤਰ ਸਰਕਾਰ ਨੂੰ ਦੇਣਗੇ। ਇਸ ਦੌਰਾਨ ਖੇਤੀ ਮੰਤਰੀ ਨਾਲ ਇੱਕ ਜਾਂ ਦੋ ਵਾਰ ਮੀਟਿੰਗ ਹੋ ਸਕਦੀ ਹੈ।

ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ-5 ਦੇ ਧਰਨੇ ਵਾਲੇ ਮੈਦਾਨ ਤੋਂ ਕਿਸਾਨ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ ਹਨ। ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਣਗੇ।

ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਸਰਹੱਦ ‘ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋੜ ਪੈਣ ’ਤੇ ਹਾਊਸਿੰਗ ਬੋਰਡ ਚੌਕ ਤੋਂ ਟਰੈਫਿਕ ਡਾਇਵਰਟ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਫੈਦਾ ਪਿੰਡ ਵਿੱਚ ਨਾਕਾ ਲਾਇਆ ਹੋਇਆ ਹੈ।