Punjab

 ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੜ੍ਹਿਆ ਗਿਆ ਜਥੇਦਾਰ ਹਵਾਰਾ ਵੱਲੋਂ ਭੇਜਿਆ ਗਿਆ ਸੰਦੇਸ਼

ਦ ਖ਼ਾਲਸ ਬਿਊਰੋ : ਜੂਨ 1984 ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉਸ ਸਮੇਂ ਦੀ ਸਰਕਾਰ ਵੱਲੋਂ ਹ ਮਲਾ ਕਰਾਇਆ ਗਿਆ ਸੀ । ਜਿਸ ਵਿੱਚ ਕਈ ਸਿੱਖ ਸ਼ਹੀ ਦ ਹੋਏ ਸਨ ਉਥੇ ਹੀ ਉਨ੍ਹਾਂ ਸਿੱਖ ਸ਼ ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਆਪਣਾ ਇਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪੜ੍ਹ ਕੇ ਸੁਣਾਇਆ ਗਿਆ। ਉੱਥੇ ਹੀ ਹਵਾਰਾ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਦੇ ਦਿਨ ਸ਼ ਹੀਦ ਹੋਏ ਮਹਿੰਗਾ ਸਿੰਘ ਬੱਬਰ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ । ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਕੇਂਦਰ ਸਰਕਾਰ ਕਈ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਅਤੇ ਉਸ ਸਮੇਂ ਵੀ ਸਿੱਖਾਂ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਨੁਮਾਇੰਦਿਆਂ ਨੇ ਦੱਸਿਆ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ ਅਤੇ ਸਾਡੇ ਵੱਲੋਂ ਛੇ ਜੂਨ ਨੂੰ ਘੱਲੂਘਾਰਾ ਦਿਵਸ ਰੂਪ ਤੇ ਮਨਾਇਆ ਜਾਂਦਾ ਹੈ। 

ਉਦੋਂ ਉਨ੍ਹਾਂ ਨੇ ਕਿਹਾ ਕਿ ਇਕ ਤਰੀਕ ਤੋਂ ਲੈ ਕੇ 6 ਤਰੀਕ ਤੱਕ ਵੱਖਰੇ ਵੱਖਰੇ ਸਮਾਗਮ  ਸਿੱਖ ਕੌਮ ਦੇ ਨੁਮਾਇੰਦੇ ਕਰਦੇ ਹਨ ਅਤੇ ਅੱਜ ਸਾਡੇ ਵੱਲੋਂ ਮਹਿੰਗਾ ਸਿੰਘ ਬੱਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਯਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ  ਕਿ ਛੇ ਜੂਨ ਤੱਕ ਜਿੰਨੇ ਵੀ ਸਾਡੇ ਵੱਡੇ ਸ਼ਹੀਦ ਹੋਏ ਹਨ । ਉਨ੍ਹਾਂ ਨੂੰ ਵੀ ਯਾਦ ਕੀਤਾ ਜਾਵੇਗਾ ਚਾਹੇ ਉਹ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਹੋਣ ਚਾਹੇ ਉਹ ਜਨਰਲ ਸੁਬੇਗ ਸਿੰਘ ਹੋਣ । ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜਗਤਾਰ ਸਿੰਘ ਹਵਾਰਾ ਵੱਲੋਂ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਨ ਅਤੇ ਸਰਬੱਤ ਖ਼ਾਲਸਾ ਵੱਲੋਂ ਉਨ੍ਹਾਂ ਨੂੰ ਥਾਪਿਆ ਗਿਆ ਹੈ ਉਨ੍ਹਾਂ ਵੱਲੋਂ ਇਹ ਪੱਤਰ ਭੇਜਿਆ ਗਿਆ ਹੈ ਜਿਸਨੂੰ ਅਸੀਂ ਕੌਮ ਦੇ ਸਾਹਮਣੇ ਪੜ੍ਹਿਆ ਹੈ ।

ਉੱਥੇ ਹੀ ਪ੍ਰੋਫ਼ੈਸਰ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਜੂਨ 2021 ਅੱਜ ਵੀ ਸਾਨੂੰ 1ਜੂਨ 1984 ਦੀ ਯਾਦ ਦਿਵਾਉਂਦਾ ਹੈ ਜਦੋਂ ਕੇਂਦਰ ਦੀ ਸਰਕਾਰ ਸਿੱਖਾਂ ਉੱਤੇ ਹ ਮਲਾ ਕੀਤਾ ਗਿਆ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਗਿਆ ਸੀ  ਅਤੇ ਇਹ ਹਮਲਾ ਇੱਕ ਮਿੱਥੀ ਹੋਈ ਸਾਜ਼ਿ ਸ਼ ਨੂੰ ਵੇਖਦੇ ਹੋਏ ਹੀ ਕੀਤਾ ਗਿਆ ਸੀ । ਬਲਜਿੰਦਰ ਸਿੰਘ ਨੇ ਦੱਸਿਆ ਕਿ ਬੇਸ਼ੱਕ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਹ ਮਲਾ ਕੀਤਾ ਗਿਆ ਪਰੰਤੂ ਇਸ ਪਿੱਛੇ ਹ ਮਲਾ ਕਰਵਾਉਣ ਦੇ ਬੀਜੇਪੀ ਦਾ ਬਹੁਤ ਵੱਡਾ ਹੱਥ ਸੀ ਅਤੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ ।

 ਪ੍ਰੋ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਹੀ ਸਭ ਤੋਂ ਵੱਡੀ 1984 ਦੇ ਘੱਲੂਘਾਰੇ ਲਈ ਦੋ ਸ਼ੀ ਹੈ ਅਤੇ ਜਗਤਾਰ ਸਿੰਘ ਹਵਾਰਾ ਜੋ ਕਿ ਸਿੱਖ ਕੌਮ ਦੇ ਜਥੇਦਾਰ ਨੇ ਉਨ੍ਹਾਂ ਦਾ ਭੇਜਿਆ ਹੋਇਆ ਸੰਦੇਸ਼ ਪੜ੍ਹਿਆ ਗਿਆ ਹੈ ਅਤੇ ਜਗਤਾਰ ਸਿੰਘ ਹਵਾਰਾ ਵੱਲੋਂ ਇਸ ਪੱਤਰ ਵਿਚ ਸਾਫ ਲਿਖਿਆ ਗਿਆ ਹੈ ਕਿ 1984 ਦੀ ਪੀੜਾ ਕਦੀ ਵੀ ਭੁਲਾਈ ਨਹੀਂ ਜਾ ਸਕਦੀ  ।