ਚੰਡੀਗੜ੍ਹ : ਮੌਸਮ ਵਿਭਾਗ (Chandigarh Meteorological Centre) ਨੇ ਪੰਜਾਬ ਵਿੱਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਚਿਤਾਵਨੀ(Weather forecast alert) ਜਾਰੀ ਕਰਦਿਆਂ ਕਿਹਾ ਕਿ ਅਗਲੇ ਚਾਰ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਰਹੇਗੀ। ਚੰਡੀਗੜ੍ਹ ਦੇ ਮੌਸਮ ਵਿਭਾਗ ਮੁਤਾਬਿਕ ਮਾਝੇ ਦੇ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ 9 ਦਸੰਬਰ ਤੋਂ ਲੈ ਕੇ 12 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ।
ਇਸਦੇ ਨਾਲ ਹੀ ਦੋਆਬਾ ਦੇ ਤਿੰਨ ਜ਼ਿਲਿਆਂ ਵਿੱਚ ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ 9 ਦਸੰਬਰ ਤੋਂ ਲੈ ਕੇ 12 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ।
ਜੇਕਰ ਮਾਲਵੇ ਦੀ ਗੱਲ ਕਰੀਏ ਤਾਂ ਸਿਰਫ ਲੁਧਿਆਣਾ ਬਰਨਾਲਾ ਅਤੇ ਮਾਨਸਾ ਵਿੱਚ ਸੰਘਣੀ ਧੁੰਦ ਰਹੇਗੀ। ਲੁਧਿਆਣਾ ਵਿੱਚ 9 ਦਸੰਬਰ ਤੋਂ ਲੈ ਕੇ 12 ਦਸੰਬਰ , ਬਰਨਾਲਾ ਅਤੇ ਮਾਨਸਾ ਵਿਖੇ ਦਸ ਦਸਬੰਰ ਤੋਂ ਲੈ ਕੇ 12 ਦਸੰਬਰ ਤੱਕ ਸੰਗਣੀ ਧੁੰਦ ਛਾਈ ਰਹੇਗੀ।
ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਚਾਰ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੰਗਣੀ ਧੁੰਦ ਕਾਰਨ ਕੁਝ ਇਲਾਕਿਆਂ ‘ਚ ਵਿਜ਼ੀਬਿਲਟੀ ਜ਼ੀਰੋ ਵੀ ਹੋਵੇਗੀ। ਇਸਲਈ ਘਰੋਂ ਸਫਰ ਉੱਤੇ ਨਿਕਲਣ ਵਾਲੇ ਲੋਕਾਂ ਨੂੰ ਖਾਸ ਧਿਆਨ ਰੱਖਣ ਦੀ ਜਰੂਰਤ ਹੈ।