The Khalas Tv Blog Punjab ਸਿੱਖਿਆ ਮੰਤਰੀ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੇ ਜਤਾਈ ਖੁਸ਼ੀ!
Punjab

ਸਿੱਖਿਆ ਮੰਤਰੀ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੇ ਜਤਾਈ ਖੁਸ਼ੀ!

Harjot Singh Bains,cabinet minister addressing at state level function organised on the birth anniversary of Shaheed Sukhdev, at Guru Nanak Dev Bhawan,Ludhiana on Sunday. Tribune Photo ; Himanshu mahajan.

ਬਿਉਰੋ ਰਿਪੋਰਟ – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਸਾਡੀ ਸਰਕਾਰ ਨੇ ਜੋ 1158 ਪ੍ਰਫੈਸਰਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿਚ ਅਪੀਲ ਕੀਤੀ ਹੈ, ਉਸ ਦੇ ਹੱਕ ਵਿਚ ਅਦਾਲਤ ਨੇ ਫੈਸਲਾ ਦੇ ਕੇ ਪੰਜਾਬ ਸਰਕਾਰ ਨੂੰ ਵੱਡੀ ਜਿੱਤ ਦਵਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਮਾਮਲੇ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਨੂੰਨੀ ਟੀਮ ਦੀ ਸ਼ਾਨਦਾਰ ਕਾਰਗੁਜਾਰੀ ਕਰਕੇ ਇਸ ਸਭ ਸੰਭਵ ਹੋਇਆ ਹੈ। ਉਨ੍ਹਾਂ ਇਸ ਨੂੰ 2364 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਤੋਂ ਬਾਅਦ ਦੂਜੀ ਵੱਡੀ ਜਿੱਤ ਦੱਸਿਆ ਹੈ।

ਬੈਂਸ ਨੇ ਕਿਹਾ ਕਿ ਜੇਕਰ ਪੁਰਾਣੀਆਂ ਸਰਕਾਰਾਂ ਗਲਤੀਆਂ ਨਾ ਕਰਦਿਆਂ ਤਾਂ ਇਹ ਮਾਮਲਾ ਅਦਾਲਤ ਵਿਚ ਨਹੀਂ ਜਾਣਾ ਸੀ। ਉਨ੍ਹਾਂ ਦੀਆਂ ਗਲਤੀਆਂ ਕਰਕੇ ਹੀ ਦੋਵੇਂ ਮਾਮਲੇ ਅਦਾਲਤ ਵਿੱਚ ਲੰਬੇ ਸਮੇਂ ਤੋਂ ਵਿਚਾਰ ਅਧੀਨ ਸਨ। ਉਨ੍ਹਾਂ ਇਸ ਫੈਸਲੇ ਨੂੰ ਪੰਜਾਬ ਦੀ ਬਿਹਤਰੀ ਲਈ ਵੱਡਾ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਸਾਰੇ ਉਮੀਦਵਾਰਾਂ ਦਾ ਧੰਨਵਾਦ ਜਿਨ੍ਹਾਂ ਨੇ ਸਾਡੇ ‘ਤੇ ਭਰੋਸਾ ਦਿਖਾਇਆ ਅਤੇ ਅੱਜ ਤੱਕ ਧੀਰਜ ਨਾਲ ਇੰਤਜ਼ਾਰ ਕੀਤਾ।

ਦੱਸ ਦੇਈਏ ਕਿ ਅੱਜ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀ ਰਾਹਤ ਦਿੱਤੀ ਹੈ, ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ –  ਮੁੱਖ ਮੰਤਰੀ ਨੇ ਆਪਣੇ OSD ਓਂਕਾਰ ਸਿੰਘ ਨੂੰ ਹਟਾਇਆ

 

Exit mobile version