ਬਿਉਰੋ ਰਿਪੋਰਟ – ਪੰਜਾਬ ਵਿਚ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ। ਇਸ ਕਾਰਨ ਪਰਾਲੀ ਸਾੜਨ (Stubble Burning) ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਚੰਗੀ ਗੱਲ ਇਹ ਹੈ ਕਿ ਇਸ ਸਾਲ ਮਾਮਲੇ ਘੱਟ ਆ ਰਹੇ ਹਨ। ਬੀਤੇ ਦਿਨ ਪੰਜਾਬ ਦੇ 8 ਜ਼ਿਲ੍ਹਿਆਂ ਵਿਚ 26 ਥਾਵਾਂ ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਜ਼ਿਆਦਾਤਰ ਮਾਮਲੇ ਤਰਨ ਤਾਰਨ (Tarn Taran) ਜ਼ਿਲ੍ਹੇ ਤੋਂ ਆਏ ਹਨ। ਜਾਣਕਾਰੀ ਮੁਤਾਬਕ ਤਰਨ ਤਾਰਨ ਵਿਚ 11 ਥਾਵਾਂ ਤੇ ਪਰਾਲੀ ਸਾੜੀ ਗਈ ਹੈ। ਜਦ ਕਿ ਅੰਮ੍ਰਿਤਸਰ ਵਿਚ 5, ਫਿਰੋਜ਼ਪੁਰ ਵਿਚ 4 ਅਤੇ ਫਾਜ਼ਿਲਕਾ, ਗੁਰਦਸਪਰ, ਲੁਧਿਆਣਾ ਤੇ ਸੰਗਰੂਰ ’ਚ 1-1 ਥਾਵਾਂ ਤੇ ਪਰਾਲੀ ਸਾੜੀ ਗਈ ਹੈ। ਇਸ ਤੋਂ ਇਲਾਵਾ ਜਲੰਧਰ ਵਿਚ 2 ਥਾਵਾਂ ਤੇ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸ ਦੇਈਏ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫਸਰ ਨਿਯੁਕਤ ਕੀਤੇ ਹਨ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਏ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਨੂੰ ਲੈ ਕੇ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਨੂੰ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ – ਜਸਪ੍ਰੀਤ ਬੁਮਰਾ ਬਣਿਆ ਟੈਸਟ ਕ੍ਰਿਕੇਟ ਦਾ ਨੰਬਰ ਇੱਕ ਗੇਂਦਬਾਜ਼