ਬਿਉਰੋ ਰਿਪੋਰਟ – ਅਕਾਲੀ ਸੁਧਾਰ ਲਹਿਰ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ (Bibi Jagir Kaur) ਨੇ ਜਲੰਧਰ (Jalandhar) ਵਿਚ ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਬਚਾਉਣ ਦੀ ਲੋੜ ਹੈ ਅਤੇ ਉਹ ਸ਼੍ਰੋਮਣੀ ਕਮੇਟੀ ਨੂੰ ਸਹੀ ਤਰ੍ਹਾਂ ਨਾਲ ਚਲਾਉਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਸੁਖਬੀਰ ਸਿੰਘ ਬਾਦਲ (Sukhbir Singh BadaL) ਦੀ ਮਲਕੀਅਤ ਵਾਲੀ ਕੰਪਨੀ ਬਣ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਨੂੰ ਇੱਕ ਕੰਪਨੀ ਵਾਂਗ ਚਲਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਤਲ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਕੁਝ ਸਿਆਸੀ ਲੋਕਾਂ ਨੇ ਖਤਰੇ ਵਿੱਚ ਪਾ ਦਿੱਤਾ ਹੈ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ SGPC ਵਰਗੀ ਸੰਸਥਾ ਦੇ ਮੁਖੀ ਲਈ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵਿਚ ਬਦਲਾਅ ਕੀਤੇ ਜਾਣ।
ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿਰਫ ਵੋਟਾਂ ਖਾਤਰ ਹੀ ਰਾਮ ਰਹੀਮ ਨੂੰ 2015 ਵਿਚ ਮੁਆਫ ਕੀਤਾ ਗਿਆ ਸੀ। ਇਸ ਤਰ੍ਹਾਂ ਦੀਆਂ ਕਈ ਹੋਰ ਕਾਰਵਾਈਆਂ ਵੀ ਹੋਈਆਂ ਹਨ, ਜਿਸ ਨੂੰ ਲੈ ਕੇ ਸਿੱਖ ਕੌਮ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਦੁੱਖ ਨਾਲ ਕਹਿਣਾ ਪੈ ਰਿਹਾ ਕਿ ਅੱਜ ਤਨਖਾਹੀਆਂ ਵਿਅਕਤੀ ਐਸਜੀਪੀਸੀ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਦਾ ਨਾਮ ਐਲਾਨ ਰਿਹਾ ਹੈ।
ਇਹ ਵੀ ਪੜ੍ਹੋ – ਦਲਜੀਤ ਚੀਮਾਂ ਨੇ ਆਰਪੀ ਸਿੰਘ ਦੇ ਬਿਆਨ ਤੇ ਪ੍ਰਗਟਾਇਆ ਸਖਤ ਇਤਰਾਜ਼! ਮਾਮਲਾ ਦਰਜ ਕਰਨ ਦੀ ਕੀਤੀ ਮੰਗ