‘ਦ ਖ਼ਾਲਸ ਬਿਊਰੋ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਮਿਊਜ਼ੀਅਮ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੇ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸੈਰ ਸਪਾਟਾ ਵਿਭਾਗ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ, ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਅਤੇ ਪੰਜ ਪਿਆਰਾ ਪਾਰਕ ਨੂੰ ਬਹੁਤ ਹੀ ਸੁੰਦਰ ਤੇ ਮਨਮੋਹਕ ਢੰਗ ਨਾਲ ਰੁਸ਼ਨਾਇਆ ਗਿਆ।
27 ਸਤੰਬਰ ਨੂੰ ਵਿਸ਼ਵ ਸੈਰ ਸਪਾਟਾ ਦਿਹਾੜੇ ਮੌਕੇ ਇੱਥੇ ਆਉਣ ਵਾਲੇ ਸੈਲਾਨੀਆਂ ਦਾ ਸਟਾਫ ਨੇ ਨਿੱਘਾ ਸਵਾਗਤ ਕੀਤਾ ਅਤੇ ਆਡੀਟੋਰੀਅਮ ਵਿੱਚ ਪ੍ਰਭਾਵਸ਼ਾਲੀ ਸੱਭਿਆਚਾਰਕ ਸਮਾਰੋਹ ਕਰਵਾਇਆ ਗਿਆ। ਪੰਜਾਬ ਸਰਕਾਰ ਨੇ ਸੈਲਾਨੀਆਂ ਦੀ ਮੰਗ ਉਤੇ ਮਿਊਜ਼ੀਅਮ ਦੇਖਣ ਲਈ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਲੋਕਾਂ ਦੀ ਸਹੂਲਤ ਲਈ ਆਨਲਾਈਨ ਬੁਕਿੰਗ ਦੀ ਸ਼ੁਰੂਆਤ ਕਰ ਦਿੱਤੀ ਹੈ।