Punjab

16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਵਿਖੇ ਸਹੁੰ ਚੁੱਕੇਗੀ ਨਵੀਂ ਸਰਕਾਰ

ਦ ਖ਼ਾਲਸ ਬਿਊਰੋ :ਪੰਜਾਬੀਆਂ ਲਈ 16 ਮਾਰਚ ਅਹਿਮ ਦਿਨ ਹੋਏਗਾ ਜਦੋਂ ਨਵੀਂ ਸਰਕਾਰ ਕਮਾਨ ਸੰਭਾਲੇਗੀ। ਪੰਜਾਬ ਵਿਧਾਨ ਸਭਾ ਚੋਣਾਂ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਕਿਹਾ ਹੈ ਕਿ ਨਵੀਂ ਸਰਕਾਰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ੍ਹ ਕਲਾਂ ਨਵੀਂ ਸਰਕਾਰ 16 ਮਾਰਚ ਨੂੰ ਸਹੁੰ ਚੁੱਕੇਗੀ। ਮਾਨ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਨੂੰ ਵੱਡੀ ਗਿਣਤੀ ਵੋਟਾਂ ਨਾਲ ਪਛਾੜ ਕੇ ਸੱਤਾ ਵਿੱਚ ਆਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ। ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ । ਉਨ੍ਹਾਂ ਨੇ ਕਿਹਾ ਕਿ ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਉਨ੍ਹਾਂ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ੍ਹ ਕਲਾਂ ਵਿਖੇ ਹੋਵੇਗਾ।

ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ‘ਚੋਂ 92 ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਵਿੱਚ ਜਸ਼ਨ ਦਾ ਮਾਹੌਲ ਹੈ।