Punjab

MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਘਰ ’ਚ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ

ਖਡੂਰ ਸਾਹਿਬ : ਖਡੂਰ ਸਾਹਿਬ ਤੋਂ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਘਰ ਵਿੱਚ ਹੀ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਉਹਨਾਂ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਣਾ ਹੈ। ਦੱਸਿਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਨੇ ਮੁਹਾਲੀ ਵਿਚ ਚਲ ਰਹੇ ਕੌਮੀ ਇਨਸਾਫ ਮੋਰਚੇ ਵਿਚ ਸ਼ਮੂਲੀਅਤ ਕੀਤੀ ਜਾਣੀ ਸੀ। ਉਹਨਾਂ ਨੂੰ ਇਥੇ ਆਉਣ ਤੋਂ ਰੋਕਣ ਵਾਸਤੇ ਇਹ ਕਾਰਵਾਈ ਕੀਤੀ ਗਈ ਹੈ।

ਦੱਸ ਦਈਏ ਕਿ ਲੰਘੇ ਕੱਲ੍ਹ ਤਰਸੇਮ ਸਿੰਘ ਵੱਲੋਂ ਪੀਸੀ ਕਰਕੇ ਪੰਜਾਬ ਸਰਕਾਰ ’ਤੇ ਮਾਘੀ ਵਾਲੀ ਕਾਨਫਰੰਸ ਰੋਕਣ ਦੀ ਕੋਸ਼ਿਸ਼ ਦੇ ਦੋਸ਼ ਲਾਏ ਸਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ ਤਾਂ ਜੋ ਮਾਘੀ ਮੌਕੇ ਕਾਨਫਰੰਸ ਕਰਨ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਸੀ ਕਿ ਇਹ ਤਜਵੀਜ਼ਤ ਕਾਨਫਰੰਸ ਕਾਨੂੰਨ ਦੇ ਘੇਰੇ ਹੇਠ ਹੈ ਅਤੇ ਇਸ ਵਿੱਚ ਕੁਝ ਵੀ ਸਰਕਾਰ ਜਾਂ ਦੇਸ਼ ਵਿਰੋਧੀ ਨਹੀਂ ਹੈ। ਕਾਨਫਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਸ਼ਾਮਲ ਹੋਣ ਦੀਆਂ ਚਰਚਾਵਾਂ ’ਤੇ ਰੋਕ ਲਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਪੰਥਕ ਇਕੱਠ ਵਿਚ ਸ਼ਾਮਲ ਹੋਣ।