ਕੈਨੇਡਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਕੈਨੇਡਾ ਦੀ ਧਰਤੀ ਤੋਂ ਆ ਰਹੀ ਹੈ,ਜਿਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ।
ਸੰਬੰਧਿਤ ਨੌਜਵਾਨ ਦੀ ਪਛਾਣ ਜਸਦੀਪ ਸਿੰਘ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਉਮਰ ਮਹਿਜ 24 ਸਾਲ ਸੀ। ਉਸ ਦੀ ਮੌਤ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿੱਚ ਹੋਈ ਦੱਸੀ ਜਾ ਰਹੀ ਹੈ।
ਉਸ ਨੇ ਸੈਂਟ ਲਾਰੈਂਸ ਕਾਲਜ ਕਿੰਗਸਟਨ,ਓਨਟਾਰੀਓ ਤੋਂ ਪੜਾਈ ਪੂਰੀ ਕੀਤੀ ਸੀ। ਜਸਦੀਪ ਦੇ ਜਾਨਣ ਵਾਲਿਆਂ ਦੇ ਮੁਤਾਬਿਕ ਉਹ ਬਹੁਤ ਸਾਊ ਤੇ ਦੂਜਿਆਂ ਦੀ ਮਦਦ ਕਰਨ ਵਾਲਾ ਮੁੰਡਾ ਸੀ। ਉਸ ਦੀ ਲਾਸ਼ ਨੂੰ ਪੰਜਾਬ ਭੇਜਣ ਲਈ ਫੰਡ ਇਕੱਠਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਦੀ ਧਰਤੀ ਤੇ ਰੋਜ਼ਗਾਰ ਲਈ ਤੇ ਪੜਾਈ ਕਰਨ ਲਈ ਗਏ ਕਈ ਨੌਜਵਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਕਾਫੀ ਸਮੇਂ ਤੋਂ ਆ ਰਹੀਆਂ ਹਨ ਤੇ ਇਹਨਾਂ ਵਿੱਚੋਂ ਕਈ ਤਾਂ ਅਜਿਹੇ ਸਨ ,ਜਿਹਨਾਂ ਨੂੰ ਵਿਦੇਸ਼ੀ ਧਰਤੀ ਪੈਰ ਰੱਖਿਆਂ ਹਾਲੇ ਕੁਝ ਹੀ ਵਕਤ ਹੋਇਆ ਸੀ।