‘ਦ ਖਾਲਸ ਬਿਊਰੋ:ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ। ਸਿੰਗਲਾ ਨੂੰ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਕੇਸ ਦੀ ਮੁੜ ਸੁਣਵਾਈ ਸ਼ੁਰੂ ਹੋਣ ‘ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਪਟੀਸ਼ਨ ਦਾ ਵਿਰੋਧ ਕਰਨ ਦਾ ਕਾਰਣ ਦੱਸਣ ਲਈ ਕਿਹਾ,ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਣ ਲਈ ਸਮੇਂ ਦੀ ਮੰਗ ਕੀਤੀ।ਜਿਸ ਕਾਰਣ ਹੁਣ ਇਸ ਕੇਸ ਦੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।ਸਿੰਗਲਾ ਨੇ ਅਦਾਲਤ ਵਿੱਚ ਇਹ ਦਲੀਲ ਦਿੱਤੀ ਸੀ ਕਿ ਉਸ ਨੂੰ ਐਫਆਈਆਰ ਵਿੱਚ ਮੁਲਜ਼ਮ ਵਜੋਂ ਪੇਸ਼ ਕੀਤਾ ਗਿਆ ਸੀ ਕਿਉਂਕਿ ਉਸ ਦੇ ਸਿਆਸੀ ਵਿਰੋਧੀ ਉਸ ਦੇ ਅਕਸ ਨੂੰ ਖਰਾਬ ਕਰਨਾ ਚਾਹੁੰਦੇ ਸਨ।ਉਸ ਕੋਲੋਂ ਮੌਕੇ ‘ਤੇ ਕੋਈ ਵੀ ਪੈਸਾ ਬਰਾਮਦ ਨਹੀਂ ਹੋਇਆ ਹੈ।