Punjab

ਮਜੀਠੀਆ ਦੇ ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ

ਦ ਖ਼ਾਲਸ ਬਿਊਰੋ : ਨ ਸ਼ਾ ਤ ਸਕ ਰੀ ਮਾ ਮਲੇ ਵਿੱਚ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਨੂੰ ਲੈਕੇ ਅੱਜ ਮੋਹਾਲੀ ਕੋਰਟ ਚ ਹੋਈ ਸੁਣਵਾਈ, ਜਿਸ ਵਿੱਚ ਪਟਿਆਲਾ ਦੇ ਜੇਲ ਪ੍ਰਸ਼ਾਸਨ ਨੇ ਆਪਣਾ ਜਵਾਬ ਦਾਇਰ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਰੱਖ ਦਿੱਤੀ ਗਈ ਹੈ। 

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਮਜੀਠੀਆ ਨੂੰ ਆਮ ਬੈਰਕ ਵਿੱਚ ਸ਼ਿਫਟ ਕੀਤਾ ਗਿਆ ਸੀ। ਮਜੀਠੀਆ ਦੇ ਵਕੀਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮਜੀਠੀਆ ਦੇ ਵਕੀਲ ਨੇ ਮੁਹਾਲੀ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਮੁੜ ਸਪੈਸ਼ਲ ਬੈਰਕ ਵਿੱਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇ ਲ੍ਹ ਵਿੱਚ ਬੰਦ ਹਨ।