The Khalas Tv Blog Punjab ਹੁਣ ਸਕੂਲਾਂ ਵਿੱਚ ਬੱਚਿਆਂ ਦੀ ਰਾਖੀ ਕਰਨਗੇ ਸੀਸੀਟੀਵੀ,ਸਿੱਖਿਆ ਮੰਤਰੀ ਨੇ ਕੀਤਾ ਐਲਾਨ
Punjab

ਹੁਣ ਸਕੂਲਾਂ ਵਿੱਚ ਬੱਚਿਆਂ ਦੀ ਰਾਖੀ ਕਰਨਗੇ ਸੀਸੀਟੀਵੀ,ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ :ਪੰਜਾਬ ਦੇ ਸਕੂਲਾਂ ਵਿੱਚ ਵਿੱਚ ਬੱਚਿਆਂ ਦੀ ਸੁਰੱਖਿਆ ਵਧਾਉਣ ਦੇ ਮਕਸਦ ਨਾਲ ਹੁਣ ਸੀਸੀਟੀਵੀ ਕੈਮਰਿਆਂ ਦਾ ਪਹਿਰਾ ਵਧਾਇਆ ਜਾਵੇਗਾ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਆਪਣੇ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦੱਸਿਆ ਹੈ ਕਿ ਪੰਜਾਬ ਦੇ 80% ਸਕੂਲਾਂ ਨੂੰ ਸੀਸੀਟੀਵੀ ਕੈਮਰਿਆਂ ਦੁਆਰਾ ਸੁਰੱਖਿਅਤ ਕੀਤਾ ਜਾਵੇਗਾ ਅਤੇ ਇਸਦੇ ਲਈ 26.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਇਹ ਸਕੂਲ ਪੰਜਾਬ ਦੇ ਕੁਲ ਸਕੂਲਾਂ ਦਾ 80 ਫੀਸਦੀ ਬਣਦੇ ਹਨ।

ਇਸ ਟਵੀਟ ਵਿੱਚ ਉਹਨਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਹੈ ਕਿ ਇਹਨਾਂ ਨੇ ਪੰਜਾਬ ਨੂੰ ਯਕੀਨੀ ਬਣਾਇਆ ਹੈ ਕਿ ਸਿੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਜਾਵੇਗੀ ਅਤੇ ਪੰਜਾਬ ਦੇ ਸਕੂਲ ਸਭ ਤੋਂ ਵਧੀਆ ਹੋਣਗੇ।ਇਸ ਲਈ ਪੰਜਾਬ ਸਰਕਾਰ ਵਚਨਬੱਧ ਹੈ।

Exit mobile version