India

ਗਣਤੰਤਰ ਦਿਵਸ ਦੀ ਪਰੇਡ ‘ਤੇ ਦਰਸ਼ਕਾਂ ਦੀ ਗਿਣਤੀ ਕੀਤੀ ਗਈ ਸੀਮਤ

‘ਦ ਖਾਲਸ ਬਿਓਰੋ : ਇਸ ਸਾਲ ਰਾਸ਼ਟਰੀ ਰਾਜਧਾਨੀ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ 24,000 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।ਅਜਿਹਾ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ।ਜਦੋਂ ਕਿ ਇਸ ਤੋਂ ਪਹਿਲਾਂ,ਪਿਛਲੇ ਸਾਲਾਂ ਵਿੱਚ ਇਸ ਤੋਂ ਕਿਤੇ ਜਿਆਦਾ ਸੰਖਿਆ ਵਿੱਚ ਲੋਕ ਗਣਤੰਤਰ ਦਿਵਸ ਦੀ ਪਰੇਡ ਦੇਖਣ ਲਈ ਜੁੜਦੇ ਰਹੇ ਹਨ। ਸੂਤਰਾਂ ਅਨੁਸਾਰ ਦੇਸ਼ ‘ਤੇ ਵਿਸ਼ਵਵਿਆਪੀ ਮਹਾਮਾਰੀ ਦੇ ਆਉਣ ਤੋਂ ਪਹਿਲਾਂ ਸਾਲ 2020 ਵਿਚ 1.25 ਲੱਖ ਲੋਕਾਂ ਨੂੰ ਪਰੇਡ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ ਜਦੋਂ ਕਿ ਪਿਛਲੇ ਸਾਲ ਗਣਤੰਤਰ ਦਿਵਸ ਪਰੇਡ ਦੌਰਾਨ ਵੀ 25,000 ਲੋਕਾਂ ਨੂੰ ਹਾਜ਼ਰ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ।ਪਿਛਲੀ ਵਾਰ ਵਾਂਗ ਇਸ ਵਾਰ ਵੀ ਮਹਾਮਾਰੀ ਕਾਰਨ ਕੋਈ ਵਿਦੇਸ਼ੀ ਹਸਤੀ,ਮੁੱਖ ਮਹਿਮਾਨ ਵਜੋਂ ਸੱਦਾ ਨਹੀਂ ਦਿਤਾ ਗਿਆ ਹੈ।