India

ਪੈਟਰੋਲ ਦੀਆਂ ਕੀਮਤਾਂ ਦੀਆਂ ਤਾਜ਼ਾ ਅਪਡੇਟ, ਦੇਸ਼ ਵਿੱਚ ਕਿਤੇ ਵਾਧਾ ਤੇ ਕਿਤੇ ਘਾਟਾ

ਦਿੱਲੀ : ਕੌਮਾਂਤਰੀ ਬਾਜ਼ਾਰ ‘ਚ ਉਤਾਰ-ਚੜਾਅ ਆਉਣ ਕਾਰਨ ਅਕਸਰ ਤੇਲ ਦੀਆਂ ਕੀਮਤਾਂ ‘ਤੇ ਪ੍ਰਭਾਵ ਪੈਂਦਾ ਰਹਿੰਦਾ ਹੈ। ਅੱਜ ਵੀ ਕੱਚੇ ਤੇਲ ਦੀ ਕੀਮਤ ‘ਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ।

ਅੱਜ ਆਂਧਰਾ ਪ੍ਰਦੇਸ਼ ‘ਚ ਪੈਟਰੋਲ 1.22 ਰੁਪਏ ਸਸਤਾ ਹੋ ਕੇ 111.17 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਡੀਜ਼ਲ ਵੀ 1.14 ਰੁਪਏ ਘੱਟ ਕੇ 98.96 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਇਸੇ ਤਰ੍ਹਾਂ ਦੱਖਣੀ ਭਾਰਤ ਦੇ ਹੋਰ ਰਾਜਾਂ ਜਿਵੇਂ ਕੇਰਲਾ ਅਤੇ ਕਰਨਾਟਕ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਪਰ ਜੇਕਰ ਉੱਤਰੀ ਭਾਰਤ ਵਿੱਚ ਈਂਧਨ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਇਥੇ ਇਸ ਵਿੱਚ ਵਾਧਾ ਹੋਇਆ ਹੈ। ਰਾਜਸਥਾਨ ‘ਚ ਪੈਟਰੋਲ 82 ਪੈਸੇ ਅਤੇ ਡੀਜ਼ਲ 65 ਪੈਸੇ ਮਹਿੰਗਾ ਹੋ ਗਿਆ ਹੈ। ਹਰਿਆਣਾ ‘ਚ ਪੈਟਰੋਲ ਅਤੇ ਡੀਜ਼ਲ 21 ਪੈਸੇ ਮਹਿੰਗਾ ਹੋ ਰਿਹਾ ਹੈ। ਮਹਾਰਾਸ਼ਟਰ, ਗੁਜਰਾਤ ਅਤੇ ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੇਸ਼ ਦੇ ਮੈਟਰੋਪੋਲੀਟਨ ਸ਼ਹਿਰ ਚੇਨਈ ਵਿੱਚ ਪੈਟਰੋਲ 23 ਪੈਸੇ ਅਤੇ ਡੀਜ਼ਲ 22 ਪੈਸੇ ਸਸਤਾ ਹੋ ਗਿਆ ਹੈ।

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤਾਂ ਵਿੱਚ ਸੋਧ ਹਰ 15 ਦਿਨਾਂ ਬਾਅਦ ਕੀਤੀ ਜਾਂਦੀ ਸੀ।