India Punjab

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ E-mail ਕਰਨ ਵਾਲਾ ਆਇਆ ਪੁਲਿਸ ਅੜਿੱਕੇ, ਉਮਰ ਜਾਣ ਕੇ ਹੋ ਜਾਵੋਗੇ ਹੈਰਾਨ

The one who threatened Sidhu Moosewala's parents and Salman Khan came police intercepted you will be surprised to know Omar

ਮਾਨਸਾ : ਲੰਘੇ ਕੱਲ੍ਹ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦਈਏ ਕਿ ਸੂਤਰਾਂ ਅਨੁਸਾਰ ਇਹ ਧਮਕੀ 14 ਸਾਲਾਂ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ ਗਈ ਸੀ । ਪੁਲਿਸ ਦੀ ਜਾਂਚ ਵਿੱਚ ਇਸ ਖ਼ੁਲਾਸਾ ਹੋਇਆ ਹੈ।

ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿ ਦੇ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਸੂਤਰਾਂ ਮੁਤਾਬਿਕ ‘ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪਾਕਿਸਤਾਨੀ ਨੰਬਰ ਤੋਂ ਧਮਕੀ ਮਿਲੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਕੋਲ ਪਹੁੰਚਾਉਣ ਦੀ ਗੱਲ ਕਹੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ। ਪੁਲਿਸ ਨੇ ਜਿਸ ਦੇ ਲਈ ਜਾਂਚ ਸ਼ੁਰੂ ਕਰ ਦਿੱਤੀ ਸੀ। ਪੰਜਾਬ ਪੁਲਿਸ ਨੇ ਰਾਜਸਥਾਨ ਦੇ ਜੋਧਪੁਰ ਤੋਂ ਨਾਬਾਲਗ ਦੋਸ਼ੀ ਨੂੰ ਫੜ ਲਿਆ ਹੈ।

ਦੱਸ ਦਈਏ ਕਿ ਬੀਤੇ ਕੱਲ੍ਹ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਹ ਧਮਕੀ ਈ-ਮੇਲ ਅਤੇ ਮੋਬਾਈਲ ‘ਤੇ ਮੈਸੇਜ ਦੇ ਜ਼ਰੀਏ ਭੇਜੀ ਗਈ ਸੀ । ਉਨ੍ਹਾਂ ਨੂੰ ਕਿਹਾ ਗਿਆ ਸੀ ਤੁਸੀਂ ਵਾਰ-ਵਾਰ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਰਹੇ ਹੋ ਇਸ ਲਈ ਅਸੀਂ ਤੁਹਾਨੂੰ 25 ਅਪ੍ਰੈਲ ਤੱਕ ਮਾਰ ਦੇਵਾਂਗੇ । ਈ-ਮੇਲ ਵਿੱਚ ਸਲਮਾਨ ਖਾਨ ਦਾ ਵੀ ਨਾਂ ਵੀ ਲਿਖਿਆ ਹੈ ਅਤੇ ਉਸ ਨੂੰ ਮਾਰਨ ਦਾ ਵੀ ਦਾਅਵਾ ਕੀਤਾ ਗਿਆ ਹੈ । ਧਮਕੀ ਦੇਣ ਵਾਲੇ ਨੇ ਲਿਖਿਆ ਹੈ ਕਿ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਭਾਵੇਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਚੱਲੇ ਜਾਣ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਿਲਆ ਹੈ। ਇਸਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ ‘ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ।