The Khalas Tv Blog Punjab ਡਾਕਟਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਹੋਈ ਖਤਮ; ਕਈ ਮੰਗਾਂ ‘ਤੇ ਬਣੀ ਸਹਿਮਤੀ
Punjab

ਡਾਕਟਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਹੋਈ ਖਤਮ; ਕਈ ਮੰਗਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ :  ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਡਾਕਟਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਸਾਰੇ ਮਸਲਿਆਂ ਉਤੇ ਸਹਿਮਤੀ ਬਣ ਗਈ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਮੀਟਿੰਗ ਕਾਫੀ ਸੁਖਾਵੇਂ ਮਾਹੌਲ ਵਿੱਚ ਹੋਈ ਹੈ ਪਰ ਅਸੀਂ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲੈ ਕੇ ਰਿਟਰਨ ਨੋਟ ਆਉਣ ਦੀ ਉਡੀਕ ਕਰ ਰਹੇ ਹਾਂ।

ਉਨ੍ਹਾਂ ਨੇ ਕਿਹਾ ਅੱਜ ਸ਼ਾਮ ਤੱਕ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਅਗਲੀ ਰਣਨਿਤੀ ਬਾਰੇ ਫੈਸਲਾ ਲਿਆ ਜਾਵੇਗਾ। ਦੱਸ ਦਈਏ ਕਿ  ਪੰਜਾਬ ਭਰ ਵਿੱਚ ਸਰਕਾਰੀ ਡਾਕਟਰਾਂ ਵੱਲੋਂ ਅੱਧੇ ਦਿਨ ਦੀ ਹੜਤਾਲ ਚੱਲ ਰਹੀ ਹੈ। ਇਸ ਕਾਰਨ ਓਪੀਡੀ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੂਜੇ ਬੂੰਨੇ ਬਰਨਾਲਾ ਸਰਕਾਰੀ ਹਸਪਤਾਲ ਵਿੱਚ ਓਪੀਡੀ ਬੰਦ ਕਰਕੇ ਬੈਠੇ ਡਾਕਟਰਾਂ ਨੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਅੱਜ ਸੁਣਵਾਈ ਨਹੀਂ ਕੀਤੀ ਤਾਂ ਕੱਲ੍ਹ ਤੋਂ ਪੂਰੇ ਦਿਨ ਲਈ ਓਪੀਡੀ ਬੰਦ ਕਰਕੇ ਹੜਤਾਲ ਉਤੇ ਜਾਣਗੇ ਅਤੇ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰੱਖੀਆਂ ਜਾਣਗੀਆਂ

ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਹੱਕੀ ਮੰਗ ਹਨ ਜਿਸ ਨੂੰ ਪੰਜਾਬ ਸਰਕਾਰ ਜਲਦ ਪੂਰਾ ਕਰੇ। ਇਸ ਸਬੰਧੀ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਜ਼ਰੂਰ ਸੁਣ ਰਹੀ ਹੈ ਪਰ ਇਸ ਸਬੰਧੀ ਪਹਿਲਾਂ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ਦਾ ਕੋਈ ਨਤੀਜਾ ਨਹੀਂ ਨਿਕਲਿਆ ਅਤੇ ਅੱਜ ਵੀ ਜੇਕਰ ਕੋਈ ਮੀਟਿੰਗ ਬੇਸਿੱਟਾ ਸਾਬਤ ਹੋਈ ਤਾਂ ਯੂਨੀਅਨ ਦੇ ਪ੍ਰੋਗਰਾਮ ਅਨੁਸਾਰ ਕੱਲ੍ਹ ਤੋਂ ਪੂਰੇ ਦਿਨ ਲਈ ਓ.ਪੀ.ਡੀ ਬੰਦ ਕਰ ਦਿੱਤੀ ਜਾਵੇਗੀ ਅਤੇ ਸਿਰਫ ਐਮਰਜੈਂਸੀ ਸੇਵਾਵਾਂ ਜਾਰੀ ਰੱਖਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਪ੍ਰਦਰਸ਼ਨਕਾਰੀ ਡਾਕਟਰਾਂ ਦੀਆਂ ਮੁੱਖ ਤਿੰਨ ਮੰਗਾਂ ਹਨ, ਪਹਿਲਾ ਡਾਕਟਰਾਂ ਦੀਆਂ ਭਰਤੀਆਂ ਕੀਤੀਆਂ ਜਾਣ, ਦੂਜਾ ਲੰਮੇ ਸਮੇਂ ਤੋਂ ਪੈਡਿੰਗ ਪਈਆਂ ਪ੍ਰਮੋਸ਼ਨਾਂ ਕੀਤੀਆਂ ਜਾਣ। ਇਸ ਤੋ ਇਲਾਵਾ ਹਸਪਤਾਲਾਂ ’ਚ ਡਾਕਟਰਾਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਜ਼ਿੰਦਗੀ ਰੱਬ ਆਸਰੇ ਹੈ, ਕਿਉਂਕਿ ਕੋਲਕਾਤਾ ਦੁਸ਼ਕਰਮ ਅਤੇ ਕਤਲ ਮਾਮਲੇ ਤੋਂ ਬਾਅਦ ਸਿਰਫ਼ ਪੰਜਾਬ ’ਚ 15 ਦੇ ਕਰੀਬ ਡਾਕਟਰਾਂ ’ਤੇ ਹਮਲੇ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ – 100 ਕਰੋੜ ਦੀ ਸਾਈਬਰ ਠੱਗੀ ਦਾ ਮਾਮਲਾ: ਹਰਜੋਤ ਬੈਂਸ ਦੀ ਪਤਨੀ ਖ਼ਿਲਾਫ਼ DGP ਦੀ ਕਾਰਵਾਈ! 3 ਮੈਂਬਰੀ SIT ਕਰੇਗੀ ਜਾਂਚ

Exit mobile version