Punjab

ਬਾਲਗ ਹੁੰਦੇ ਸਾਰ ਹੀ ਨਸ਼ੇ ਦੀ ਭੇਟ ਚੜਿਆ ਮਾਪਿਆਂ ਦਾ ਇਕਲੌਤਾ ਪੁੱਤ

Drug overdose death

ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ,ਪੰਜਾਬ ਦੇ ਵਿੱਚ ਨਸ਼ੇ ਦੇ ਕਾਰਨ ਹਰ ਦਿਨ ਕੋਈ ਨਾ ਕੋਈ ਨੌਜਵਾਨ ਆਪਣੀ ਜਾਨ ਗੁਆ ਰਿਹਾ ਹੈ। ਨਸ਼ੇ ਦਾ ਇਹ ਕਾਲਾ ਕਾਰੋਬਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਤਾਜ਼ਾ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਨਾਭਾ ਤੋਂ ਸਾਹਮਣੇ ਆਇਆ ਹੈ। ਜਿਥੋਂ ਦੇ ਰਹਿਣ ਵਾਲੇ ਇੱਕ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਨਾਲ ਮੌਤ ਹੋ ਗਈ।

ਮਾਪਿਆਂ ਦਾ ਇਕਲੌਤਾ ਪੁਤਰ ਸੀ ਗੁਰਬਖਸ਼ੀਸ਼ ਸਿੰਘ

ਨਾਭਾ ਦੇ ਰਹਿਣ ਵਾਲਾ ਜਿਸ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 18 ਸਾਲਾ ਗੁਰਬਖਸ਼ੀਸ਼ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।ਜਦਕਿ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਪਿਤਾ ਇਟਲੀ ਰਹਿੰਦੇ ਹਨ । ਇਹ ਵੀ ਜਾਣਕਾਰੀ ਮਿਲੀ ਹੈ ਕਿ 18 ਸਾਲਾਂ ਨੌਜਵਾਨ ਗੁਰਬਖਸ਼ੀਸ਼ ਸਿੰਘ ਨੇ ਅਗਲੇ ਮਹੀਨੇ ਆਪਣੇ ਪਿਤਾ ਦੇ ਨਾਲ ਰਹਿਣ ਲਈ ਇਟਲੀ ਜਾਣਾ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਤੁਹਾਨੂੰ ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਰੋਕਣ ਦੇ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਪਰ ਫਿਰ ਵੀ ਆਏ ਦਿਨ ਨੌੌਜਵਾਨ ਨਸ਼ੇ ਦੇ ਦਲਦਲ ਵਿੱਚ ਫਸ ਕੇ ਆਪਣੀਆਂ ਜਾਨਾ ਗੁਆ ਰਹੇ ਹਨ।

ਨੌਜਵਾਨਾਂ ਦਾ ਨਸ਼ਿਆਂ ਦੀ ਦਲਦਲ ਦੇ ਵਿੱਚ ਫਸਣਾ ਚਿੰਤਾ ਦਾ ਵਿਸ਼ਾ ਹੈ। ਇਸ ਦਾ ਮੁੱਖ ਕਾਰਨ ਸਰਕਾਰਾਂ ਦੀ ਕੁੰਭਕਰਨੀ ਨੀਂਦ, ਵੱਧ ਰਹੀ ਬੇਰੁਜ਼ਗਾਰੀ, ਗਾਇਕਾਂ ਵੱਲੋਂ ਨਸ਼ਿਆਂ ਪ੍ਰਤੀ ਉਤਸ਼ਾਹਿਤ ਕਰਨਾ ਆਦਿ ਹਨ। ਜ਼ਰੂਰਤ ਹੈ ਕਿ ਸਰਕਾਰਾਂ ਇਸ ਸਬੰਧੀ ਠੋਸ ਕਦਮ ਚੁੱਕਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਨਸ਼ੇ ਨਾਲ ਬਰਬਾਦੀ ਦੀਆਂ ਕਈ ਉਦਾਹਰਣਾਂ ਦੇ ਬਾਵਜੂਦ ਕਈ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਬੀਤੇ ਦਿਨਾਂ ਵਿਚ ਨਕਲੀ ਸ਼ਰਾਬ ਦੀ ਤਸਕਰੀ ਕਾਰਨ ਕਈ ਅਣਆਈਆਂ ਮੌਤਾਂ ਵੀ ਹੋਈਆਂ ਹਨ। ਸਾਰੀਆਂ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਖਾਸਕਰ ਨੌਜਵਾਨਾਂ ਨੂੰ ਇਸ ਦੇ ਜਾਨਲੇਵਾ ਸਿੱਟਿਆਂ ਤੋਂ ਜਾਣੂ ਕਰਾਇਆ ਜਾਵੇ। ਪੰਜਾਬ ਦੇ ਵਿਕਾਸ ਲਈ ਨਸ਼ਿਆਂ ਦੀ ਰੋਕਥਾਮ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਾ ਰੋਕੂ ਕਦਮ ਚੁੱਕਣੇ ਚਾਹੀਦੇ ਹਨ।