ਖਰੜ (Kharar) ਦੇ ਨੇੜਲੇ ਪਿੰਡ ਚੰਦੋ ਵਿੱਚ ਮਾਪਿਆਂ ਦੇ ਇਕਲੌਤੇ ਪੁੱਤ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਵਜੋਂ ਤਾਈਨਾਤ ਸੀ। ਮ੍ਰਿਤਕ ਮਨੀਸ਼ ਕੁਮਾਰ ਪਿੰਡ ਤਿਊੜ ਦਾ ਰਹਿਣ ਵਾਲਾ ਸੀ, ਜੋ ਕਿਸੇ ਕੰਮ ਲਈ ਖਰੜ ਨੂੰ ਜਾ ਰਿਹਾ ਸੀ। ਰਸਤੇ ਵਿੱਚ ਹੀ ਅਣਪਛਾਤੇ ਵਿਅਕਤੀਆ ਨੇ ਉਸ ਨੂੰ ਗੋਲੀਆਂ ਮਾਰ ਕੇ ਢੇਰ ਕਰ ਦਿੱਤਾ।
ਮਨੀਸ਼ ਕੁਮਾਰ ਨੂੰ ਪਹਿਲਾਂ ਵੀ ਕਈ ਵਾਰੀ ਧਮਕੀਆਂ ਮਿਲ ਚੁੱਕੀਆਂ ਸਨ। 27 ਸਾਲਾ ਮਨੀਸ਼ ਕੁਮਾਰ ਦਾ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ, ਜਿਸ ਨੂੰ ਲੈ ਕੇ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਗੋਲੀਆਂ ਮਾਰਨ ਦਾ ਮਾਮਲਾ ਉਸ ਨਾਲ ਸਬੰਧਤ ਹੋ ਸਕਦਾ ਹੈ।
ਇਹ ਵੀ ਪੜ੍ਹੋ – ਸਲਮਾਨ ਖਾਨ ਫਾਇਰਿੰਗ ਮਾਮਲੇ ‘ਚ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਮਿਲੀ ਵੱਡੀ ਸਫਲਤਾ, ਇੱਕ ਹੋਰ ਗ੍ਰਿਫ਼ਤਾਰ


 
																		 
																		 
																		 
																		 
																		