ਬਿਹਾਰ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬਿਹਾਲ ਦੇ ਵੈਸ਼ਾਲੀ ਜ਼ਿਲ੍ਹੇ ਦੇ ਮੇਹਨਾਰ ਵਿਚ ਸੜਕ ਕਿਨਾਰੇ ਇਕ ਬਸਤੀ ‘ਚ ਟਰੱਕ ਪਲਟਣ ਨਾਲ 7 ਬੱਚਿਆਂ ਦੀ ਮੌਤ ਹੋ ਗਈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਵੈਸ਼ਾਲੀ ਦੇ ਜ਼ਿਲ੍ਹਾ ਮੈਜਿਸਟਰੇਟ ਯਸ਼ਪਾਲ ਮੀਨਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਘੱਟੋ-ਘੱਟ ਅੱਠ 7 ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ।
Bihar | At least seven children dead, several feared injured after a truck rams into a roadside settlement in Mehnar of Vaishali district
Details awaited.
— ANI (@ANI) November 20, 2022
ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮੱਚ ਗਈ, ਕਈ ਲੋਕਾਂ ਨੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਪੁਲਿਸ ਬਹੁਤ ਦੇਰ ਨਾਲ ਪੁੱਜੀ। ਪੁਲਿਸ ਸੁਪਰਡੈਂਟ ਨੇ ਕਿਹਾ, ‘ਅਸੀਂ ਬਚਾਅ ਕਾਰਜ ਨੂੰ ਤੇਜ਼ ਕਰਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਨੇੜਲੇ ਕਈ ਥਾਣਿਆਂ ਤੋਂ ਪੁਲਿਸ ਕਰਮਚਾਰੀਆਂ ਨੂੰ ਬੁਲਾਇਆ ਹੈ।’
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi), ਮੁੱਖ ਮੰਤਰੀ ਨਿਤੀਸ਼ ਕੁਮਾਰ (CM Nitish Kumar) ਅਤੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ (Tejashwi Yadav) ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਘਟਨਾ ਐਤਵਾਰ ਰਾਤ ਕਰੀਬ 9 ਵਜੇ ਵਾਪਰੀ। ਇਸ ਹਾਦਸੇ ‘ਤੇ ਕੇਂਦਰ ਅਤੇ ਬਿਹਾਰ ਸਰਕਾਰਾਂ ਨੇ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।
The accident in Vaishali, Bihar is saddening. Condolences to the bereaved families. May the injured recover soon. An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi
— PMO India (@PMOIndia) November 20, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮ੍ਰਿਤਕਾਂ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨਿਰਧਾਰਤ ਮਿਆਰੀ ਪ੍ਰਕਿਰਿਆ ਦੇ ਅਨੁਸਾਰ ਐਕਸ-ਗ੍ਰੇਸ਼ੀਆ ਗ੍ਰਾਂਟ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਜ਼ਖਮੀਆਂ ਦੇ ਸਹੀ ਇਲਾਜ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।
वैशाली के देसरी थाना क्षेत्र में तेज रफ्तार ट्रक द्वारा बच्चों सहित कई लोगों को कुचलने की घटना से मर्माहत हूं। मृतकों के परिजनों के प्रति गहरी संवेदना है तथा उन्हें 5-5 लाख रू० अनुग्रह अनुदान दिया जाएगा। घायलों के समुचित इलाज का निर्देश दिया। उनके शीघ्र स्वस्थ होने की कामना है।
— Nitish Kumar (@NitishKumar) November 20, 2022
ਹਾਜੀਪੁਰ ‘ਚ ਹੋਈ ਇਸ ਘਟਨਾ ‘ਤੇ ਤੇਜਸਵੀ ਯਾਦਵ ਨੇ ਵੀ ਦੁੱਖ ਪ੍ਰਗਟ ਕੀਤਾ ਹੈ। ਤੇਜਸਵੀ ਯਾਦਵ ਨੇ ਕਿਹਾ- ਹਾਜੀਪੁਰ ‘ਚ ਸੜਕ ਹਾਦਸੇ ‘ਚ ਕਈ ਲੋਕਾਂ ਦੀ ਮੌਤ ਦੀ ਦਿਲ ਦਹਿਲਾਉਣ ਵਾਲੀ ਖਬਰ ਤੋਂ ਦੁਖੀ ਹਾਂ। ਮੈਂ ਦੁਖੀ ਪਰਿਵਾਰਾਂ ਦੇ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਮਾਤਮਾ ਵਿਛੜੀਆਂ ਰੂਹਾਂ ਅਤੇ ਉਨ੍ਹਾਂ ਨੂੰ ਸ਼ਾਂਤੀ ਦੇਵੇ। ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਵੇ।
आज रात्रि हाजीपुर में एक सड़क दुर्घटना में कई लोगों की मृत्यु की हृदयविदारक खबर से मर्माहत हूँ। शोक संतप्त परिजनों के प्रति अपनी गहरी संवेदना व्यक्त तथा घायलों के शीघ्र स्वस्थ होने कामना करता हूँ। ईश्वर दिवंगत आत्माओं की शांति व उनके परिजनों को यह दुःख सहने की शक्ति प्रदान करें।
— Tejashwi Yadav (@yadavtejashwi) November 20, 2022