Punjab

ਬਦਲਾਅ ਲਿਆਉਣ ਵਾਲੀ ਪਾਰਟੀ ਬਣੀ ਬਦਲਾ ਲੈਣ ਵਾਲੀ ਪਾਰਟੀ : ਸੁਖਪਾਲ ਖਹਿਰਾ

Khaira surrounded the government

‘ਦ ਖ਼ਾਲਸ ਬਿਊਰੋ : ਪੰਜਾਬ ਦੀ ਪ੍ਰਸਿੱਧ ਗਾਇਕਾ ਜੈਨੀ ਜੌਹਲ (Jenny Johal)  ਵੱਲੋਂ ਮਰਹੂਮ ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਗਾਇਆ ਗਿਆ ਗੀਤ Letter to CM ਇਸ ਵੇਲੇ ਚਰਚਾ ਦੇ ਵਿਚ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੀ ਮੌਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਬਾਰੇ ਜ਼ਿਕਰ ਕੀਤਾ ਗਿਆ ਹੈ। ਇਸ ਗੀਤ ਨੂੰ ਬਲਾਕ ਕਰ ਦਿੱਤਾ ਗਿਆ ਹੈ। ਇਸ ਗਾਣੇ ਵਿੱਚ ਗਾਇਕਾ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਲਈ ਇਨਸਾਫ ਦੀ ਮੰਗ ਕੀਤੀ ਗਈ ਹੈ। ਇਸ ਗਾਣੇ ਉੱਪਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਟਵੀਟ ਕਰਕੇ ਮਾਨ ਸਰਕਾਰ ਨੂੰ ਸਵਾਲ ਕੀਤੇ ਹਨ।

ਉਨ੍ਹਾਂ ਨੇ ਕਿਹਾ ਕਿ “ਜੈਨੀ ਜੌਹਲ ਦੇ ਅਰਥ ਭਰਪੂਰ ਗੀਤ ਨੂੰ ਇਸ ਤਰ੍ਹਾਂ ਹਟਾਏ ਜਾਣ ਦਾ ਮੈਂ ਵਿਰੋਧ ਕਰਦਾ ਹਾਂ। ਜੈਨੀ ਜੌਹਲ ਨੇ ਆਪਣੇ ਗੀਤ ਰਾਹੀਂ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾਇਆ ਤਾਂ ਸਰਕਾਰ ਨੂੰ ਬੁਰਾ ਲੱਗ ਗਿਆ। ਖਹਿਰਾ ਨੇ ਕਿਹਾ ਕਿ ਇਹ “ਬਦਲਾਅ” ਨਹੀਂ “ਬਦਲਾ” ਸਿਆਸਤ ਹੈ। ਉਨ੍ਹਾਂ ਨੇ ਮਾਨ ਸਰਕਾਰ ‘ਤੇ ਵਰਦਿਆਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੇ ਕੰਮਾਂ ਨੂੰ ਭੁੱਲ ਕੇ ਬਦਲੇ ਦੀ ਭਾਵਨਾ ਨਾਲ ਪੰਜਾਬ ਵਿੱਚ ਸਿਆਸਤ ਕਰ ਰਹੀ ਹੈ।

ਲੱਖੇ ਸਿਧਾਣੇ ਦੀ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਲੱਖੇ ਸਿਧਾਣੇ ਨੂੰ ਪੰਜਾਬ ਸਰਕਾਰ ਝੂਠੇ ਕੇਸਾਂ ਵਿੱਚ ਫਸਾ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਆਗੂ ਲੱਖਾ ਸਿੰਘ ਸਿਧਾਣਾ ਖਿਲਾਫ਼ ਪੰਜਾਬ ਸਰਕਾਰ ਸਿੱਧੀ ਸਿਆਸੀ ਕਿੜ ਕੱਢ ਰਹੀ ਸੀ।

ਉਨ੍ਹਾਂ ਨੇ ਦੱਸਿਆ ਕਿ ਲੱਖੇ ਸਿਧਾਣੇ ਵੱਲੋਂ ਲੰਘੇ ਕੱਲ੍ਹ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਵਿਚ ਵਿਸ਼ਾਲ ਇਕੱਠ ਸੱਦਿਆ ਗਿਆ  ਹੈ ਜਿਸ ਤੋਂ ਪਹਿਲਾਂ ਹੀ ਪੰਜਾਬ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਕਲੀਨ ਚਿੱਟ ਜਾਰੀ ਕਰ ਦਿੱਤੀ ਗਈ ਸੀ।

ਜੈਨੀ ਜੌਹਲ ਦਾ ਗੀਤ `ਲੈਟਰ ਟੂ ਸੀਐਮ ਰਿਲੀਜ਼ ਹੁੰਦੇ ਹੀ ਪੰਜਾਬ ਦੀ ਸਿਆਸਤ ਭੱਖ ਗਈ ਹੈ। ਇਸ ਗੀਤ ਦੇ ਬੋਲ ਸਨ ਕਿ ਘਰ ਸਾਡੇ ਵੈਣ ਪਏ, ਗੂੰਜਣ ਥੋਡੇ ਘਰ ਸ਼ਹਿਨਾਈਆਂ। ਪੁਲਿਸ ਅਤੇ ਸਰਕਾਰ ‘ਤੇ ਟੀਕਾ ਟਿੱਪਣੀ Jenny Johal  ਵੱਲੋਂ ਆਪਣੇ ਗੀਤ Letter to CM ਵਿਚ ਕੀਤੀ ਗਈ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ ਕਾਪੀਰਾਈਟ ਵਿਵਾਦ ਦੱਸਿਆ ਗਿਆ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਇਸ ਗੀਤ ਨੂੰ ਬਲਾਕ ਹੋਣ ਤੱਕ 2.32 ਲੱਖ ਲੋਕ ਦੇਖ ਚੁੱਕੇ ਹਨ।

“ਘਰ ਸਾਡੇ ਵੈ ਣ ਪਏ, ਗੂੰਜਣ ਥੋਡੇ ਘਰ ਸ਼ਹਿਨਾਈਆਂ”, ਇੱਕ ਹੋਰ ਗਾਣਾ ਹੋਇਆ BAN

Jenny Johal ਦੇ ਗੀਤ ਵਿਚ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਪੱਤਰ ਦਾ ਵੀ ਜ਼ਿਕਰ ਕੀਤਾ ਗਿਆ ਸੀ ਅਤੇ ਜਿਸ ਆਦਮੀ ਦੇ ਵੱਲੋਂ ਸਭ ਤੋਂ ਪਹਿਲਾਂ ਇਸ ਪੱਤਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਗਿਆ, ਉਹਦੇ ਖਿਲਾਫ਼ ਕਾਰਵਾਈ ਨਾ ਹੋਣ ਦੀ ਗੱਲ ਵੀ ਕਹੀ ਗਈ ਹੈ। ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਇਸ ਗੀਤ ਉੱਤੇ ਸੈਂਕੜੇ ਲੋਕਾਂ ਦੀਆਂ ਟਿੱਪਣੀਆਂ ਆ ਰਹੀਆਂ ਹਨ। ਹੁਣ ਤੱਕ ਇਸ ਗੀਤ ਨੂੰ ਯੂ-ਟਿਊਬ ‘ਤੇ ਹਜ਼ਾਰਾਂ ਲੋਕ ਵੇਖ ਚੁੱਕੇ ਹਨ।