‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਭਾਰਤ ਵਿੱਚ ਕੁਝ ਲੋਕਾਂ ਦੀ ਜਾਸੂਸੀ ਕਰਨ ਲਈ ਇਜ਼ਰਾਇਲੀ ਸਪਾਈਵੇਅਰ ਦੀ ਕਥਿਤ ਵਰਤੋਂ ਬਾਰੇ ਪਟੀਸ਼ਨਾਂ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਪਹਿਲਾਂ ਇਹ ਸੁਣਵਾਈ ਬੁੱਧਵਾਰ ਨੂੰ ਹੋਣੀ ਸੀ। ਅਦਾਲਤ ਨੇ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਦੀਆਂ ਦਲੀਲਾਂ ਨੂੰ ਸਵੀਕਾਰ ਕਰ ਲਿਆ ਕਿ ਉਹ ਕਿਸੇ ਹੋਰ ਅਦਾਲਤ ਵਿੱਚ ਮਨੀ ਲਾਂਡਰਿੰਗ ਕੇਸ ਵਿੱਚ ਮਸਰੂਫ ਹੋਣਗੇ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਸੂਚੀ ਮੁਤਾਬਕ ਚੀਫ਼ ਜਸਟਿਸ ਐੱਨਵੀ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਪਿਛਲੇ ਸਾਲ 27 ਅਕਤੂਬਰ ਤੋਂ ਬਾਅਦ ਪਹਿਲੀ ਵਾਰ ਬੁੱਧਵਾਰ ਨੂੰ ਪੈਗਾਸਸ ਮੁੱਦੇ ‘ਤੇ ਪਟੀਸ਼ਨਾਂ ‘ਤੇ ਸੁਣਵਾਈ ਕਰਨੀ ਸੀ।