‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਂਡ ਨੇ ਇਹ ਐਲਾਨ ਕੀਤਾ ਸੀ ਕਿ ਪੰਜਾਬ ‘ਚ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਨਹੀ ਐਲਾਨਿਆਂ ਜਾਵੇਗਾ। ਪਰ ਰਾਹੁਲ ਗਾਂਧੀ ਦੇ ਖਾਸ ਸਹਿਯੋਗੀ ਨਿਖਿਲ ਅਲਵਾ ਵੱਲੋਂ ਟਵੀਟਰ ਪੋਲ ਤੋਂ ਟਵਿੱਟਰ ’ਤੇ ਕਰਵਾਈ ਗਈ ਵੋਟਿੰਗ ਕਰਵਾਈ ਜਾ ਰਹੀ ਹੈ , ਜਿਸ ਕਾਰਨ ਸੂਬੇ ’ਚ ਨਵਾਂ ਵਿਵਾਦ ਛੇੜ ਦਿੱਤਾ ਹੈ। ਨਿਖਿਲ ਅਲਵਾ ਨੇ ਇਸ ਵਿੱਚ ਪੁੱਛਿਆ ਸੀ ਕਿ ਪੰਜਾਬ ’ਚ ਕਿਹੜਾ ਆਗੂ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਾ ਚਾਹੀਦਾ ਹੈ। ਕਰੀਬ 69 ਫ਼ੀਸਦ ਲੋਕਾਂ ਨੇ ਚਰਨਜੀਤ ਸਿੰਘ ਚੰਨੀ ਦੇ ਪੱਖ ’ਚ ਵੋਟ ਦਿੱਤੀ ਜਦਕਿ ਨਵਜੋਤ ਸਿੰਘ ਸਿੱਧੂ ਨੂੰ 12 ਅਤੇ ਸੁਨੀਲ ਜਾਖੜ ਨੂੰ 9 ਫ਼ੀਸਦ ਵੋਟਾਂ ਮਿਲੀਆਂ ਹਨ। ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਵੋਟਿੰਗ ‘ਚ ਮੌਜੂਦਾ ਮੁੱਖ ਮੰਤਰੀ ਚੰਨੀ ਤੋਂ ਬਹੁਤ ਪਿੱਛੇ ਹਨ। ਕੁੱਲ ਵੋਟਾਂ 1,283 ਪਈਆਂ ਸਨ।
ਉਂਝ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ’ਚ ਕਿਸੇ ਵੀ ਆਗੂ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਗੁਰੇਜ਼ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਚੋਣਾਂ ਜਿੱਤਣ ਤੋਂ ਬਾਅਦ ਹੀ ਆਗੂ ਦਾ ਨਾਮ ਐਲਾਨਿਆ ਜਾਵੇਗਾ। ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਵਿਚਰ ਰਹੇ ਹਨ ਅਤੇ ਉਹ ਸਾਥੀਆਂ ਤੋਂ ਹਮਾਇਤ ਲੈਣ ਦੀ ਵੀ ਕੋਸ਼ਿਸ਼ ਕਰ ਰਹੇ ਹਨ। ਇਸਦੇ ਨਾਲ ਹੀ ਮੁੱਖ ਮੰਤਰੀ ਚੰਨੀ ਵੀ ਪਾਰਟੀ ਹਾਈਕਮਾਨ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।