The Khalas Tv Blog Punjab ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆ ‘ਚ ਪਿਆ ਤੇਜ਼ ਮੀਂਹ
Punjab

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆ ‘ਚ ਪਿਆ ਤੇਜ਼ ਮੀਂਹ

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਵੱਟ ਕਢਾਏ ਹੋਏ ਹਨ, ਉੱਥੇ ਹੀ ਲੂ ਨੇ ਵੀ ਲੋਕਾਂ ਦਾ ਘਰੋਂ ਨਿਕਲਣਾ ਔਖਾ ਕੀਤਾ ਹੋਇਆ ਸੀ। ਪੰਜਾਬ ਦੇ ਨਾਲ-ਨਾਲ ਦਿੱਲੀ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਿਆ ਅਤੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਵਿੱਚ ਰਹਿਣ ਲਈ ਮਜਬੂਰ ਹੋਣਾ ਪਿਆ ਰਿਹਾ ਸੀ ਉਥੇ ਹੀ ਤਾਪਮਾਨ 45 ਤੋਂ 46 ਡਿਗਰੀ ਤੱਕ ਚਲ ਗਿਆ ਸੀ। ਇਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਅੱਜ ਅਚਾਨਕ ਦੇਰ ਸ਼ਾਮ ਠੰਡੀਆਂ ਹਵਾਵਾਂ ਤੇਜ਼ ਮੀਂਹ ਨੇ ਅੱਤ ਦੀ ਗਰਮੀ ਤੋਂ ਥੋੜ੍ਹੀ ਰਾਹਤ ਦਿੱਤੀ ਹੈ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ। ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ ‘ਚ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਸੀ। ਮੌਸਮ ਵਿਭਾਗ ਵਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਨਾਲ ਹੀ ਮੀਂਹ ਵੀ ਪਵੇਗਾ

Exit mobile version