Punjab

ਪੰਜਾਬ ਦੇ ਲੋਕਾਂ ਨੂੰ ਸਾਂਝ ਕੇਦਰਾਂ ‘ਚ ਮਿਲਣਗੀਆਂ ਸਾਰੀਆਂ ਸਹੂਲਤਾਂ, ਥਾਣਿਆਂ ਦੇ ਨਹੀਂ ਕੱਟਣੇ ਪੈੈਣਗੇ ਚੱਕਰ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਪੰਜਾਬ ਦੇ ਜ਼ਿਲ੍ਹਿਆਂ ਤੇ ਪਿੰਡਾਂ ‘ਚ ਬਣੇ ਸਾਂਝ ਕੇਂਦਰਾਂ ਵਿੱਚ ਮਿਲਣ ਵਾਲੀਆਂ 14 ਹੋਰ ਸੁਵਿਧਾਵਾਂ ਸਥਾਨਕ ਸੇਵਾ ਕੇਂਦਰਾਂ ‘ਚ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਕਰਕੇ ਲੋਕਾਂ ਨੂੰ ਥਾਣਿਆਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸੇਵਾ ਕੇਂਦਰਾਂ ਵਿੱਚ ਇਹ ਕੰਮ 20-25 ਮਿੰਟਾਂ ਵਿੱਚ ਹੀ ਹੋ ਜਾਵੇਗਾ। ਇਸ ਦੇ ਨਾਲ ਹੀ ਥਾਣਿਆਂ ਵਿੱਚ ਵੈਰੀਫਿਕੇਸ਼ਨ ਜਾਂ ਰਜਿਸਟ੍ਰੇਸ਼ਨ ਦੇ ਨਾਂ ‘ਤੇ ਕੀਤੀ ਗਈ ਗੈਰਕਨੂੰਨੀ ਕਮਾਈ ਨੂੰ ਰੋਕਿਆ ਜਾਵੇਗਾ।

ਇਸ ਦੇ ਨਾਲ ਹੀ ਹੁਣ 14 ਸਹੂਲਤਾਂ ਪੰਜਾਬ ਸਰਕਾਰ ਵੱਲੋਂ ਈ-ਸੇਵਾ ਪੋਰਟਲ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਜਿਸ ਨਾਲ ਸਾਂਝ ਕੇਂਦਰਾਂ ਵਿੱਚ ਉਪਲਬਧ ਇਹ ਸਹੂਲਤਾਂ ਵੀ ਜਾਰੀ ਰਹਿਣਗੀਆਂ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਲੋਕਾਂ ਨੂੰ ਹੁਣ ਇੱਕ ਛੱਤ ਹੇਠ ਵਧੇਰੇ ਸਹੂਲਤਾਂ ਦਿੱਤੀਆਂ ਜਾਣਗੀਆਂ। ਲੋਕਾਂ ਨੂੰ ਇੱਥੇ-ਉੱਥੇ ਭਟਕਣਾ ਨਹੀਂ ਪਵੇਗਾ।