Punjab

ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਤੋਂ ਮਿਲਣਗੀਆਂ ਨੌਕਰੀਆਂ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌਕਰੀਆਂ ਸਬੰਧੀ ਪੰਜਾਬ ਸਰਕਾਰ ਦੇ ਬਿਆਨ ਸੰਬੰਧੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੋਂ ਇੱਕ ਵੀਡੀਓ ਜਾਰੀ ਕੀਤੀ ਹੈ ਤੇ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਖੁਸ਼ਖਬਰੀ ਦਿੰਦੇ ਹੋਏ ਕਿਹਾ ਹੈ ਕਿ ਅੱਜ ਤੁਹਾਡੀ ਸਰਕਾਰ ਬਣੀ ਨੂੰ 50 ਦਿਨ ਹੋ ਗਏ। ਇਸ ਮੌਕੇ ਸਾਡੇ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ ਅੱਜ ਤੋਂ ਪੰਜਾਬ ਸਰਕਾਰ ‘ਚ 26454 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਹੋ ਗਏ ਨੇ ਆਉਣ ਵਾਲੇ ਦਿਨਾਂ ‘ਚ ਹੋਰ ਵੀ ਸਰਕਾਰੀ/ਪ੍ਰਾਈਵੇਟ ਨੌਕਰੀਆਂ ਦਾ ਇੰਤਜ਼ਾਮ ਕਰਾਂਗੇ ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਸਿਰਫ਼ ਐਲਾਨ ਨਹੀਂ ਕਰਦੇ।

ਆਪਣੀ ਸਰਕਾਰ ਦੇ 50 ਦਿਨ ਪੂਰੇ ਹੋਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਹ ਖੁਸ਼ਖਬਰੀ ਸੁਣਾਈ ਹੈ ਤੇ ਇਹ ਵੀ ਕਿਹਾ ਹੈ ਕਿ ਇਹ ਨੌਕਰੀਆਂ ਯੋਗਤਾ ਦੇ ਆਧਾਰ ਤੇ ਬਿਨਾਂ ਕਿਸੇ ਸਿਫ਼ਾਰਸ਼ ਤੋਂ ਮਿਲਣਗੀਆਂ। ਸੋ ਪੰਜਾਬ ਦੇ ਨੌਜਵਾਨਾਂ ਨੂੰ ਇਸ ਤਰਾਂ ਦੇ ਮੌਕਿਆਂ ਦਾ ਕਾਫ਼ੀ ਸਮੇਂ ਤੋਂ ਇੰਤਜ਼ਾਰ ਸੀ ਹੁਣ ਲੱਗਦਾ ਹੈ ਕਿ ਉਹਨਾਂ ਦੀਆਂ ਆਸਾਂ ਨੂੰ ਜਲਦੀ ਬੂਰ ਪਵੇਗਾ ।