Punjab

ਜੋ ਲੋਕ ਪੰਜਾਬ ਦੀਆਂ ਜੜ੍ਹਾਂ ‘ਚ ਕੰਢੇ ਬੀਜਦੇ ਰਹੇ ਨੇ ਉਹ ਹੁਣ ਬਹਿਸ ਤੋਂ ਭੱਜਣ ਦੇ ਲਗਾ ਰਹੇ ਨੇ ਬਹਾਨੇ…

The people who have been sowing trouble in the roots of Punjab are now making excuses to run away from the debate...

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵਿਰੋਧੀ ਧਿਰ ਦੇ ਪ੍ਰਧਾਨਾਂ ਨੂੰ ਦਿੱਤੇ ਗਏ ਸੱਦੇ ‘ਤੇ ਸੂਬੇ ਦੀ ਸਿਆਸਤ ਭਖੀ ਹੋਈ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਮਾਨ ਸਰਕਾਰ ਨੂੰ ਘੇਰਨ ਵਿੱਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਪੰਜਾਬ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ ਹੈ।

ਇੱਕ ਪ੍ਰੈਸ ਕਾਨਫਰੰਸ ਦੌਰਾਨ ਕੰਗ ਨੇ ਕਿਹਾ ਕਿ ਜੋ ਲੋਕ ਪੰਜਾਬ ਨਾਲ ਦਗਾ ਕਮਾਉਂਦੇ ਰਹੇ ਹਨ ਅਤੇ ਪੰਜਾਬ ਦੀਆਂ ਜੜ੍ਹਾਂ ਵਿੱਚ ਕੰਡੇ ਬੀਜਦੇ ਰਹੇ ਹਨ ਉਹ ਲੋਕ ਇੱਕ ਇੱਕ ਕਰਕੇ ਮੁੱਖ ਮੰਤਰੀ ਵੱਲੋਂ ਸੱਦੀ ਗਈ ਬਹਿਸ ਤੋਂ ਪਿੱਛੇ ਹਟ ਰਹੇ ਹਨ। ਕੰਗ ਨੇ ਭਾਜਪਾ ਪ੍ਰਧਾਨ ਜਾਖੜ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਨੀਲ ਜਾਖੜ ਦੇ ਦਿੱਤੇ ਗਏ ਬਿਆਨਾਂ ਤੋਂ ਇਹ ਸਪਸ਼ਟ ਲੱਗ ਰਿਹਾ ਹੈ ਕਿ ਜਾਖੜ ਸਾਬ੍ਹ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਕਰਨ ਤੋਂ ਦੂਰ ਭੱਜ ਰਹੇ ਹਨ।

SYL ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕੰਗ ਨੇ ਕਿਹਾ ਕਿ SYL ਲਈ ਜੋ ਜ਼ਮੀਨ ਅਕਵਾਇਰ ਕੀਤੀ ਸੀ ਉਹ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਸੀ। ਕੰਗ ਨੇ ਦਾਅਵਾ ਕਰਦਿਆਂ ਕਿਹਾ ਕਿ ਲੈਂਡ ਐਕੋਜੀਸ਼ਨ ਸੈਕਸ਼ਨ 4 ਦੇ ਰਾਹੀਂ ਸਭ ਤੋਂ ਪਹਿਲਾਂ 20 ਫਰਵਰੀ 1978 ਨੂੰ ਪ੍ਰਕਾਸ਼ ਸਿੰਘ ਬਾਦਲ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਸੀ ਕਿ ਅਸੀਂ ਪੰਜਾਬ ਦੇ ਹਿੱਸੇ ਦੀ SYL ਬਣਾਉਣ ਲਈ ਜ਼ਮੀਨ ਅਕਵਾਇਰ ਦਾ ਪ੍ਰੋਸੈਸ ਸ਼ੁਰੂ ਕਰਦੇ ਹਾਂ।

ਕੰਗ ਨੇ ਦਾਅਵਾ ਕਰਦਿਆਂ ਕਿਹਾ ਕਿ ਪ੍ਰਕਾਸ਼ ਬਾਦਲ ਦੀ ਉਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਰਹੇ ਦੇਵੀ ਲਾਲ ਨਾਲ ਦੋਸਤੀ ਕਰਕੇ ਪੰਜਾਬ ‘ਚ SYL ਲਈ ਸਰਵੇ ਦੀ ਇਜਾਜ਼ਤ ਮਿਲੀ ਸੀ। ਕੰਗ ਨੇ ਹਰਿਆਣਾ ਵਿਧਾਨਸਭਾ ਚ ਦਿੱਤੇ ਚੌਧਰੀ ਦੇਵੀ ਲਾਲ ਦੇ ਉਸ ਬਿਆਨ ਦਾ ਜ਼ਿਕਰ ਕੀਤਾ ਹੈ,ਜਦੋਂ ਉਨ੍ਹਾਂ ਨੇ ਕਿਹਾ ਸੀ ਬਾਦਲ ਸਾਬ੍ਹ ਨਾਲ ਉਨ੍ਹਾਂ ਦੀ ਦੋਸਤੀ ਕੰਮ ਆਈ ਹੈ।

ਕੰਗ ਨੇ ਕਿਹਾ ਕਿ ਪ੍ਰਕਾਸ ਬਾਦਲ ਸਾਬ੍ਹ ਦੇ ਇਸ ਫੈਸਲੇ ਨਾਲ ਉਸ ਸਮੇਂ ਪੰਜਾਬ ਵਿੱਚ ਮਾਹੌਲ ਕਾਫੀ ਖਰਾਬ ਹੋਇਆ ਸੀ ਤੇ ਅੱਜ ਜੋ ਕੁਰਬਾਨੀਆਂ ਦੀ ਗੱਲ ਕਰਦੇ ਹਨ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਉਸ ਵੇਲੇ ਅਮਰੀਕਾ ਵਰਗੇ ਦੇਸ਼ਾਂ ਵਿੱਚ ਭੇਜ ਦਿੱਤੇ ਸਨ।