Punjab

ਬੰਟੀ ਬੈਂਸ ‘ਤੇ ਹਮਲਾ ਕਰਨ ਵਾਲਾ ਗ੍ਰਿਫਤਾਰ…

The person who attacked Bunty Bains was arrested...

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਬੰਟੀ ਬੈਂਸ ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ।ਪੁਲਿਸ ਨੇ ਇੱਕ ਐਂਨਕਾਊਂਟਰ ਦੇ ਦੌਰਾਨ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਮੁਤਾਬਕ ਇਹ ਐਨਕਾਊਂਟਰ ਹਰਿਆਣਾ ਦੇ ਕਰਨਾਲ ‘ਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਹੋਇਆ ਸੀ ।ਪੁਲਿਸ ਮੁਤਾਬਕ ਮੁਲਜ਼ਮ ਬੰਬੀਹਾ ਗੈਂਗ ਦੇ ਨਾਲ ਸਬੰਧ ਰੱਖਦਾ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਮਸ਼ਹੂਰ ਕੰਪੋਜ਼ਰ ਤੇ ਪ੍ਰੋਡਿਊਸਰ ਬੰਟੀ ਬੈਂਸ ‘ਤੇ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ ਸੀ। ਉਸ ‘ਤੇ ਇਹ ਹਮਲਾ ਪੰਜਾਬ ਦੇ ਮੋਹਾਲੀ ਦੇ ਸੈਕਟਰ-79 ‘ਚ ਹੋਇਆ ਸੀ । ਬੰਟੀ ਬੈਂਸ ‘ਤੇ ਹਮਲੇ ਤੋਂ ਬਾਅਦ ਹੁਣ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

ਮੁਹਾਲੀ ਦੇ ਸੈਕਟਰ 79 ਵਿੱਚ ਗੋਲ਼ੀਬਾਰੀ ਹੋਈ ਸੀ। ਬੰਟੀ ਇੱਥੇ ਇੱਕ ਰੈਸਟੋਰੈਂਟ ਵਿੱਚ ਸੀ। ਗੋਲ਼ੀਬਾਰੀ ਤੋਂ ਪਹਿਲਾਂ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਲਾਈਵ ਹੋ ਗਿਆ ਸੀ ਪਰ ਗੋਲ਼ੀਬਾਰੀ ਤੋਂ ਕੁਝ ਮਿੰਟ ਪਹਿਲਾਂ ਹੀ ਉਹ ਉੱਥੋਂ ਚਲਾ ਗਿਆ।

ਇਸ ਘਟਨਾ ਨੂੰ 24 ਘੰਟੇ ਵੀ ਨਹੀਂ ਹੋਏ ਸਨ ਕਿ ਜਦੋਂ ਉਨ੍ਹਾਂ ਨੂੰ ਫ਼ੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ। ਫ਼ੋਨ ‘ਤੇ ਧਮਕੀ ਦੇਣ ਵਾਲਾ ਏ-ਕੈਟਾਗਰੀ ਦਾ ਗੈਂਗਸਟਰ ਲੱਕੀ ਪਟਿਆਲ ਹੈ। ਲੱਕੀ ਨੇ ਉਸ ਨੂੰ ਜਾਨੋਂ ਮਾਰਨ ਜਾਂ 1 ਕਰੋੜ ਰੁਪਏ ਦੇਣ ਦੀ ਧਮਕੀ ਦਿੱਤੀ ਸੀ।

ਹਮਲੇ ਤੋਂ ਬਾਅਦ ਬੰਟੀ ਬੈਂਸ ਨੇ ਪੁਲਿਸ ਨੂੰ ਫ਼ੋਨ ‘ਤੇ ਧਮਕੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ‘ਚ ਬੰਟੀ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਉਸ ਨੂੰ ਧਮਕੀ ਭਰਿਆ ਕਾਲ ਆਇਆ ਸੀ। ਜਿਸ ਵਿੱਚ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਇਹ ਕਾਲ ਮੋਸਟ ਵਾਂਟੇਡ ਗੈਂਗਸਟਰ ਲੱਕੀ ਪਟਿਆਲ ਦੇ ਨਾਂ ‘ਤੇ ਕੀਤੀ ਗਈ ਸੀ। ਲੱਕੀ ਪਟਿਆਲ ਕੈਨੇਡਾ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ। ਹਾਲਾਂਕਿ, ਬੰਟੀ ਲਾਰੈਂਸ ਬਿਸ਼ਨੋਈ ਦਾ ਵਿਰੋਧੀ ਗੈਂਗ ਹੈ ਅਤੇ ਬੰਬੀਹਾ ਗੈਂਗ ਦੀ ਅਗਵਾਈ ਕਰ ਰਿਹਾ ਹੈ।

ਬੰਟੀ ਬੈਂਸ ਮਿਊਜ਼ਿਕ ਇੰਡਸਟਰੀ ਦਾ ਵੱਡਾ ਨਾਂ ਹੈ। ਉਹ ਸਿੱਧੂ ਮੂਸੇਵਾਲਾ ਸਮੇਤ ਕਈ ਲੋਕਾਂ ਨੂੰ ਬੁਲੰਦੀਆਂ ‘ਤੇ ਲੈ ਗਿਆ। ਬੰਟੀ ਬੈਂਸ ਨੇ ਸਿੱਧੂ ਮੂਸੇਵਾਲਾ ਦੇ ਕਈ ਗੀਤਾਂ ਨੂੰ ਕੰਪੋਜ਼ ਅਤੇ ਪ੍ਰੋਡਿਊਸ ਕੀਤਾ ਹੈ। ਬੰਟੀ ਬੈਂਸ ਦੀ ਕੰਪਨੀ ਸਿੱਧੂ ਮੂਸੇਵਾਲੇ ਦਾ ਕੰਮ ਸੰਭਾਲਦੀ ਸੀ।