The Khalas Tv Blog India ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ….
India International Punjab

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ….

The person who fired at the showroom of Punjabi singer Mankirat Aulakh's friend was arrested

ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ। ਜਿਸ ਦੀ ਉਮਰ 23 ਸਾਲ ਹੈ। ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲ਼ੀਬਾਰੀ ਕੀਤੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਸਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਿਸ ਗਿਰੋਹ ਨਾਲ ਸਬੰਧਤ ਹਨ। ਦੂਜਾ ਮੁਲਜ਼ਮ ਅਜੇ ਫ਼ਰਾਰ ਹੈ।

ਐਂਡੀ ਦੁੱਗਾ ਦਾ ਪੂਰਾ ਨਾਂ ਇੰਦਰਜੀਤ ਦੁੱਗਾ ਹੈ। ਉਹ ਕੈਨੇਡਾ ਵਿੱਚ ਇੱਕ ਪੰਜਾਬੀ ਸਿੱਖ ਕਰੋੜਪਤੀ ਹੈ। ਉਹ ਮੂਲ ਰੂਪ ਵਿੱਚ ਪੰਜਾਬ ਦੇ ਫਗਵਾੜਾ ਦੇ ਪਿੰਡ ਰਾਮਪੁਰਾ ਸੁਨਰਾ ਦਾ ਰਹਿਣ ਵਾਲਾ ਹੈ। 1989 ਵਿੱਚ ਉਹ ਪੰਜਾਬ ਤੋਂ ਕੈਨੇਡਾ ਚਲਾ ਗਿਆ। ਉਸ ਨੇ ਨਿਊ ਮਿਲੇਨੀਅਮ ਟਾਇਰ ਸੈਂਟਰ ਖੋਲ੍ਹਿਆ।

ਜਿਸ ਤੋਂ ਬਾਅਦ ਉਸ ਦੀ ਮਨਕੀਰਤ ਔਲਖ ਨਾਲ ਦੋਸਤੀ ਹੋ ਗਈ। ਮਨਕੀਰਤ ਨੇ ਕਈ ਗੀਤਾਂ ‘ਚ ਆਪਣਾ ਨਾਂ ਵੀ ਦੱਸਿਆ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਵੀ ਜੁੜੇ ਹੋਏ ਹਨ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹੈ।

ਪੁਲਿਸ ਸੂਤਰਾਂ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਤੋਂ ਹੀ ਐਂਡੀ ਦੁੱਗਾ ਬੰਬੀਹਾ ਗੈਂਗ ਦਾ ਨਿਸ਼ਾਨਾ ਬਣਿਆ ਹੋਇਆ ਹੈ। ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਦੁੱਗਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਮਰਥਨ ਕਰਦਾ ਹੈ।

ਲਾਰੈਂਸ ਗੈਂਗ ਨੇ ਹੀ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਐਂਡੀ ਦੁੱਗਾ ਨੇ ਮੁਲਜ਼ਮਾਂ ਨੂੰ ਪਨਾਹ ਦਿੱਤੀ ਸੀ। ਹਾਲਾਂਕਿ, ਪੰਜਾਬ ਪੁਲਿਸ ਅਤੇ ਕੈਨੇਡੀਅਨ ਜਾਂਚ ਵਿੱਚ ਕਿਤੇ ਵੀ ਇਸ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਕਰੀਬੀ ਬਿਜਨੈਸਮੈਨ ਦੋਸਤ ਐਂਡੀ ਦੁੱਗਾ ਦੇ ਕੈਨੇਡਾ ਵਿਚ ਟਾਇਰ ਸ਼ੋਅ ਰੂਮ ’ਤੇ ਫਾਇਰਿੰਗ ਹੋਈ ਸੀ। ਇਹ ਹਮਲਾ ਕੈਨੇਡਾ ਸਮੇਂ ਅਨੁਸਾਰ ਸ਼ੁੱਕਰਵਾਰ-ਸ਼ਨੀਵਾਰ ਅੱਧੀ ਰਾਤ ਬਰੈਂਪਟਨ ਦੇ ਪੀਲ ਇਲਾਕੇ ਵਿਚ ਹੋਇਆ ਸੀ।

Exit mobile version