The Khalas Tv Blog India ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਨੂੰ ਲੈ ਕੇ ਕਹੀ ਵੱਡੀ ਗੱਲ, ਕਾਂਗਰਸ ਨੇ ਵੀ ਦਿੱਤਾ ਜਵਾਬ
India

ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਨੂੰ ਲੈ ਕੇ ਕਹੀ ਵੱਡੀ ਗੱਲ, ਕਾਂਗਰਸ ਨੇ ਵੀ ਦਿੱਤਾ ਜਵਾਬ

ਦੇਸ਼ ਦੇ ਚੁਣੇ ਹੋਏ ਸੰਸਦ ਮੈਂਬਰ ਅੱਜ ਤੋਂ ਸਹੁੰ ਚੁੱਕ ਰਹੇ ਹਨ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਸਾਂਸਦ ਦੇ ਰੂਪ ਵਿੱਚ ਸਹੁੰ ਚੁੱਕੀ ਹੈ, ਜਿਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਣਾਈ ਰੱਖਣ ਦੀ ਉਮੀਦ ਕਰਦਾ ਹੈ। ਉਨ੍ਹਾਂ ਕਹਿਾ ਕਿ ਦੇਸ਼ ਵਿਰੋਧੀ ਧਿਰ ਤੋਂ ਨਖ਼ਰੇਬਾਜ਼, ਡਰਾਮੇਬਾਜ਼ੀ, ਨਾਅਰੇਬਾਜ਼ੀ ਅਤੇ ਵਿਘਨ’ ਦੀ ਤਵੱਕੋਂ ਨਹੀਂ ਰੱਖਦਾ। ਦੇਸ਼ ਨੂੰ ਚੰਗੇ ਅਤੇ ਜ਼ਿੰਮੇਦਾਰੀ ਨਿਭਾਉਣ ਵਾਲੇ ਵਿਰੋਧੀ ਧਿਰ ਦੀ ਜ਼ਰੂਰਤ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਇਸ ਸੈਸ਼ਨ ਨੂੂੰ ਲੋਕ ਹਿੱਤ ਲਈ ਵਰਤਣ ਕਿਉਂਕਿ ਦੇਸ਼ ਦੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ।

 ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ‘ਤੇ ਕੱਸਿਆ ਤੰਜ

ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ ਕਿ ਪ੍ਰਧਾਨ ਮੰਤਰੀ ਵੱਲੋਂ ਸੰਸਦ ਬਾਹਰ ਦਿੱਤੇ ਸੰਦੇਸ਼ ਵਿੱਚ ਧਿਆਨ ਭਟਕਾਉਣ ਵਾਲੀਆਂ ਗੱਲਾਂ ਹੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 18ਵੀਂ ਲੋਕ ਸਭਾ ਦਾ ਕਾਰਜਕਾਲ ਸ਼ੁਰੂ ਹੋ ਰਿਹਾ ਹੈ। ਇਸ ਮੌਕੇ ‘ਤੇ ਲੋਕ ਸਭਾ ਚੋਣਾਂ ਵਿਚ ਵੱਡੀ ਨਿੱਜੀ, ਸਿਆਸੀ ਅਤੇ ਨੈਤਿਕ ਹਾਰ ਦਾ ਸਾਹਮਣਾ ਕਰਨ ਵਾਲੇ ਗੈਰ- ਬਾਈਲੋਜੀਕਲ ਪ੍ਰਧਾਨ ਮੰਤਰੀ ਨੇ ਸੰਸਦ ਦੇ ਬਾਹਰ ‘ਰਾਸ਼ਟਰ ਨੂੰ ਸੰਦੇਸ਼ ਦਿੱਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕੁਝ ਨਵਾਂ ਨਹੀਂ ਕਿਹਾ। ਉਨ੍ਹਾਂ ਨੇ ਵਿਸ਼ੇ ਤੋਂ ਧਿਆਨ ਭਟਕਾਉਣ ਵਾਲੀਆਂ ਗੱਲਾਂ ਕਹੀਆਂ ਹਨ। ਉਨ੍ਹਾਂ ਦੇ ਸ਼ਬਦਾਂ ਤੋਂ ਇਹ ਨਹੀਂ ਲੱਗਦਾ ਸੀ ਕਿ ਉਹ ਜਨਾਦੇਸ਼ ਦੇ ਅਰਥਾਂ ਨੂੰ ਸੱਚਮੁੱਚ ਸਮਝ ਰਹੇ ਹਨ। ਉਸ ਨੂੰ ਕਿਸੇ ਭੁਲੇਖੇ ਵਿਚ ਨਹੀਂ ਰਹਿਣਾ ਚਾਹੀਦਾ ਕਿਉਂਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ ਪੂਰੇ ਕਾਰਜਕਾਲ ਲਈ ਜਵਾਬਦੇਹ ਹੋਵੇਗਾ।

ਇਹ ਵੀ ਪੜ੍ਹੋ –  ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਭਾਰਤੀ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ

 

 

Exit mobile version