ਫਾਜ਼ਿਲਕਾ ਜ਼ਿਲ੍ਹੇ (Fazilka District) ਦੇ ਪਿੰਡ ਹੌਜ਼ ਗੰਧਾਰ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਾਣੀ ਵਿੱਚ ਤੈਰਦੀ ਮਿਲੀ ਹੈ, ਜਿਸ ਨੂੰ ਪੋਸਟਮਾਰਟਮ ਅਤੇ ਸ਼ਨਾਖਤ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। 72 ਘੰਟੇ ਬੀਤ ਜਾਣ ‘ਤੇ ਵੀ ਉਸ ਦੀ ਪਹਿਚਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਪੁਲਿਸ ਦਾ ਕਹਿਣਾ ਹੈ ਕਿ ਆਖ਼ਰਕਾਰ ਇੱਕ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ 13 ਜੂਨ ਨੂੰ ਚੰਦਭਾਨ ਸੇਮਨਾਲ ਵਿਖੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਤੈਰਦੀ ਮਿਲੀ ਸੀ, ਜਿਸ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ। ਪਛਾਣ ਨੂੰ 72 ਘੰਟੇ ਬੀਤ ਚੁੱਕੇ ਹਨ ਪਰ ਨਾ ਤਾਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਆਏ ਹਨ ਅਤੇ ਨਾ ਹੀ ਕੋਈ ਉਸ ਦੀ ਪਛਾਣ ਕਰ ਸਕਿਆ ਹੈ।
ਲਾਸ਼ ਦੀ ਪਹਿਚਾਣ ਨਾ ਹੋਣ ਕਾਰਨ ਪੁਲਿਸ ਵੱਲੋਂ ਇਸ ਮਾਮਲੇ ਵਿੱਚ 174 ਦੀ ਕਾਰਵਾਈ ਕੀਤੀ ਗਈ ਹੈ। ਜਿਸ ਦੇ ਤਹਿਤ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ – ਲਾਰੈਂਸ ਦੇ ਨਵੇਂ ਵੀਡੀਓ ‘ਤੇ ਮੂਸੇਵਾਲਾ ਦੇ ਪਿਤਾ ਦਾ ਵੱਡਾ ਖੁਲਾਸਾ !