The Khalas Tv Blog Punjab ਇਸ ਜਿਲ੍ਹੇ ਦੇ ਥਾਣੇ ਨੇ ਲਾਗੂ ਕੀਤਾ ਡ੍ਰੈੱਸ ਕੋਡ….
Punjab

ਇਸ ਜਿਲ੍ਹੇ ਦੇ ਥਾਣੇ ਨੇ ਲਾਗੂ ਕੀਤਾ ਡ੍ਰੈੱਸ ਕੋਡ….

The police station of this district has implemented a dress code.

ਜਲੰਧਰ : ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਰਹੋ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ ਇਕ ਥਾਂ ’ਤੇ ਨਹੀਂ ਸਗੋਂ ਦੋ ਥਾਵਾਂ ’ਤੇ ਨੋਟਿਸ ਚਿਪਕਾਏ ਗਏ ਹਨ ਕਿ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ।

ਜਾਣਕਾਰੀ ਮੁਤਾਬਕ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜੇਕਰ ਤੁਸੀਂ ਕੈਪਰੀ ਜਾਂ ਨਿੱਕਰ ਪਹਿਨ ਕੇ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ।ਥਾਣੇ ਦੇ ਬਾਹਰ ਖੜ੍ਹਾ ਸੰਤਰੀ ਅਜਿਹੇ ਪਹਿਰਾਵਾ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਵੇਗਾ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ।

ਥਾਣੇ ਦੇ ਮੁੱਖ ਗੇਟ ’ਤੇ ਇਕ ਥਾਂ ’ਤੇ ਨਹੀਂ ਸਗੋਂ ਦੋ ਥਾਵਾਂ ’ਤੇ ਨੋਟਿਸ ਚਿਪਕਾਏ ਗਏ ਹਨ ਕਿ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ। ਭਾਵੇਂ ਕਿ ਪੁਲੀਸ ਸਟੇਸ਼ਨ ਵਿੱਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲਿਆਂ ਲਈ ਡੀਜੀਪੀ ਦਫ਼ਤਰ ਜਾਂ ਪੁਲੀਸ ਕਮਿਸ਼ਨਰ ਦਫ਼ਤਰ ਵੱਲੋਂ ਕੋਈ ਹੁਕਮ ਨਹੀਂ ਹੈ ਪਰ ਇਹ ਨੋਟਿਸ ਪੁਲੀਸ ਥਾਣਾ ਡਵੀਜ਼ਨ ਨੰਬਰ 4 ਵਿੱਚ ਆਪਣੇ ਪੱਧਰ ’ਤੇ ਚਿਪਕਾਇਆ ਗਿਆ ਹੈ।

ਜਦੋਂ ਇਸ ਸਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਰਕ ਸੀ ਕਿ ਜੇਕਰ ਕੋਈ ਕੈਪਰੀ ਜਾਂ ਨਿੱਕਰ ਪਾ ਕੇ ਕਿਸੇ ਸਰਕਾਰੀ ਦਫ਼ਤਰ ਵਿੱਚ ਜਾਵੇ ਤਾਂ ਚੰਗਾ ਨਹੀਂ ਲੱਗਦਾ। ਇਹ ਸਾਡਾ ਸੱਭਿਆਚਾਰ ਨਹੀਂ ਹੈ।

Exit mobile version