The Khalas Tv Blog Punjab ਪੁਲਿਸ ਵਾਲੇ ਕੁੱ ਟਿਆ PRTC ਕੰਡਕਟਰ , ਮੰਤਰੀ ਵੱਲੋਂ ਕਾਰਵਾਈ ਦੇ ਹੁਕਮ
Punjab

ਪੁਲਿਸ ਵਾਲੇ ਕੁੱ ਟਿਆ PRTC ਕੰਡਕਟਰ , ਮੰਤਰੀ ਵੱਲੋਂ ਕਾਰਵਾਈ ਦੇ ਹੁਕਮ

The policeman beat up the conductor

ਪੁਲਿਸ ਵਾਲੇ ਕੁੱਟਿਆ PRTC ਕੰਡਕਟਰ , ਮੰਤਰੀ ਵੱਲੋਂ ਕਾਰਵਾਈ ਦੇ ਹੁਕਮ

ਦ ਖ਼ਾਲਸ ਬਿਊਰੋ : ਆਪਣੇ ਕਾਰਨਾਮਿਆਂ ਨੂੰ ਲੈ ਕੇ ਪੰਜਾਬ ਪੁਲਿਸ ਅਕਸਰ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਤਰਨਤਾਰਨ ਵਿਖੇ ਇੱਕ ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਬੱਸ ਕੰਡਕਟਰ ਦੀ ਮਾਰਕੁਟਾਈ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਸਰਕਾਰੀ ਬੱਸ ਕੰਡਕਟਰ ਦੀ ਬੇਰਹਿਮੀ ਨਾਲ ਮਾਰਕੁਟਾਈ ਕਰਦਾ ਨਜ਼ਰ ਆ ਰਿਹਾ ਹੈ।

ਇਹ ਮਾਮਲਾ ਪੱਟੀ ਪਿੰਡ ਨੌਸ਼ਹਿਰਾ ਪੰਨੂਆਂ ਦੇ ਬੱਸ ਅੱਡੇ ਹੈ ਜਿੱਥੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪੁਲੀਸ ਮੁਲਾਜ਼ਮ ਨੇ ਆਪਣੇ ਪੰਜ ਅਣਪਛਾਤੇ ਹਮਾਇਤੀਆਂ ਨੂੰ ਰਲ ਕੇ ਇੱਕ ਪੀਆਰਟੀਸੀ ਬੱਸ ਦੇ ਕੰਡਕਟਰ ਦੀ ਕੁੱਟਮਾਰ ਕੀਤੀ। ਇਸ ਘਟਨਾ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ ਮਗਰੋਂ ਵੱਡੀ ਗਿਣਤੀ ਲੋਕਾਂ ਵੱਲੋਂ ਉਕਤ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਫ਼ਰੀਦਕੋਟ ਜਾ ਰਹੀ ਉਕਤ ਪੀਆਰਟੀਸੀ ਦੀ ਬੱਸ ਦੇ ਕੰਡਕਟਰ ਰਵਿੰਦਰ ਸਿੰਘ ਨੇ ਬੱਸ ਵਿੱਚ ਸਫ਼ਰ ਕਰ ਰਹੇ ਪੰਜਾਬ ਪੁਲੀਸ ਦੇ ਮੁਲਾਜ਼ਮ ਨੂੰ ਸਰਕਾਰ ਵੱਲੋਂ ਜਾਰੀ ਕੀਤਾ ਵਾਊਚਰ ਦੇਣ ਲਈ ਕਿਹਾ ਸੀ, ਜਿਸ ਤੋਂ ਭੜਕੇ ਪੁਲੀਸ ਮੁਲਾਜ਼ਮ ਨੇ ਉਕਤ ਬੱਸ ਕੰਡਕਟਰ ਨੂੰ ਬੁਰਾ ਭਲਾ ਕਹਿਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਕਤ ਪੁਲੀਸ ਮੁਲਾਜ਼ਮਾਂ ਨੇ ਨੌਸ਼ਹਿਰਾ ਪੰਨੂਆਂ ਪਹੁੰਚਣ ਤੋਂ ਪਹਿਲਾਂ ਹੀ ਫੋਨ ਕਰਕੇ ਆਪਣੇ ਪੰਜ ਸਾਥੀਆਂ ਨੂੰ ਅੱਡੇ ’ਤੇ ਸੱਦ ਲਿਆ ਤੇ ਜਿਵੇਂ ਹੀ ਬੱਸ ਪਿੰਡ ਦੇ ਅੱਡੇ ’ਤੇ ਰੁਕੀ ਤਾਂ ਉਕਤ ਪੁਲੀਸ ਮੁਲਾਜ਼ਮ ਨੇ ਆਪ ਣੇ ਸਾਥੀਆਂ ਨਾਲ ਰਲ ਕੇ ਬੱਸ ਕੰਡਕਟਰ ਦੀਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਥਾਣਾ ਸਰਹਾਲੀ ਦੇ ਮੁਖੀ ਸਬ-ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪੁਲੀਸ਼ ਮੁਲਾਜ਼ਮ ਦੀ ਪਛਾਣ ਹੋ ਗਈ ਹੈ। ਉਹ ਅੰਮ੍ਰਿਤਸਰ ਵਿੱਚ ਤਾਇਨਾਤ ਹੈ। ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਹੋਣੀ ਹਾਲੇ ਬਾਕੀ ਹੈ। ਬੱਸ ਕੰਡਕਟਰ ਦੀ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲੀਸ ਮੁਲਾਜ਼ਮ ਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫ਼ਿਲਹਾਲ ਇਸ ਮਾਮਲੇ ਵਿਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।

ਬੱਸ ਵਿਚ ਬੈਠੀਆਂ ਸਵਾਰੀਆਂ ਵੱਲੋਂ ਪੁਲਿਸ ਮੁਲਾਜ਼ਮ ਦੀ ਇਸ ਹਰਕਤ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਪੀਆਰਟੀਸੀ ਵਰਕਰਜ਼ ਯੂਨੀਅਨ ਦੇ ਆਗੂ ਟਰਾਂਸਪੋਰਟ ਮੰਤਰੀ ਲਾਲਜੀਤ ਸਿਘ ਭੁੱਲਰ ਕੋਲ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਕਿ ਸਾਡੇ ਮੁਲਾਜ਼ਮ ਨੂੰ ਬਿਨਾਂ ਵਜ੍ਹਾ ਕੁੱਟਿਆ ਗਿਆ। ਇਸ ਲਈ ਪੁਲਿਸ ਮੁਲਾਜ਼ਮ ਖਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਵੇ।

ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਨੌਸ਼ਹਿਰਾ ਪੰਨੂੰਆਂ ਵਿਖੇ ਪੀ.ਆਰ.ਟੀ.ਸੀ. ਦੇ ਕੰਡਕਟਰ ਹਰਵਿੰਦਰ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਐਸ.ਐਸ.ਪੀ. ਨੂੰ ਸਬੂਤ ਦੇ ਤੌਰ ‘ਤੇ ਕੁੱਟਮਾਰ ਦੀ ਵੀਡੀਉ ਵੀ ਭੇਜੀ ਜਿਸ ਵਿੱਚ ਪੁਲਿਸ ਮੁਲਾਜ਼ਮ ਸ਼ਰੇਆਮ ਕੰਡਕਟਰ ਦੀ ਕੁੱਟਮਾਰ ਕਰਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵਿਰੁੱਧ ਜ਼ਿਆਦਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Exit mobile version