Punjab

ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਚੁੱਕਿਆ ਇਹ ਕਦਮ

The policeman who challenged Navjot Sidhu committed suicide

ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਕਾਂਸਟੇਬਲ ਸੰਦੀਪ ਦੇ ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲਿਸ ਕੁਆਟਰ ਵਿੱਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ‘ਤੇ ਪਰਤਿਆ ਸੀ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਦੌਰੇ ‘ਤੇ ਸਨ। ਸਿੱਧੂ ਨੇ 27 ਦਸੰਬਰ ਨੂੰ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਪੁਲਿਸ ਨੂੰ ਲੈ ਕੇ ਬਿਆਨ ਦਿੱਤਾ ਸੀ। ਉਸ ਪ੍ਰੋਗਰਾਮ ‘ਚ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ ‘ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਉਹ ਰੌਲਾ ਪਾਉਂਦੇ ਹਨ ਤਾਂ SHO ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਵੀਡੀਓ ਰਾਹੀਂ ਇਸ ਬਿਆਨ ਦਾ ਵਿਰੋਧ ਵੀ ਕੀਤਾ ਸੀ।

ਇੰਨਾ ਹੀ ਨਹੀਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ‘ਤੇ ਸੰਦੀਪ ਕੁਮਾਰ ਨੇ ਅੰਮ੍ਰਿਤਸਰ ਪੂਰਬੀ ਹਲਕੇ ‘ਚ ਲੱਡੂ ਵੀ ਵੰਡੇ ਸਨ। ਉਸ ਤੋਂ ਬਾਅਦ ਵੀ ਸੰਦੀਪ ਸਿੰਘ ਕਾਫੀ ਸੁਰਖੀਆਂ ‘ਚ ਆ ਗਏ ਸਨ।