Punjab

ਪੰਜਾਬ ਦੇ ਬੱਚਿਆਂ ਨੂੰ ਮਿਲੇਗੀ ਹੁਣ ਮਿਆਰੀ ਸਿੱਖਿਆ,ਮੁੱਖ ਮੰਤਰੀ ਮਾਨ ਨੇ ਜਾਰੀ ਕੀਤਾ ਆਹ ਪੋਰਟਲ

ਚੰਡੀਗੜ੍ਹ : ਪੰਜਾਬ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਬਣਾਏ ਗਏ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲੇ ਲਈ ਪੋਰਟਲ ਲਾਂਚ ਹੋ ਚੁੱਕਾ ਹੈ ਤੇ ਇਸ ਦੀ ਜਾਣਕਾਰੀ ਖੁੱਦ ਮੁੱਖ ਮੰਤਰੀ ਪੰਜਾਬ ਨੇ ਦਿੱਤੀ ਹੈ।ਮਾਨ ਨੇ http://www.ePunjabschools.gov.in/school-eminence/ ਪੋਰਟਲ ਨੂੰ ਲਾਂਚ ਕਰਦੇ ਹੋਏ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ।

“ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਬਦਲਣ ਲਈ ਇੱਕ ਪ੍ਰੇਰਕ ਵਜੋਂ ਕੰਮ ਕਰਨਗੇ। ਉੱਘੇ ਸਕੂਲਾਂ ਨੂੰ ਵਧੀਆ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ। ਇਹ ਸਕੂਲ ਮੈਡੀਕਲ (ਐਮ.ਬੀ.ਬੀ.ਐਸ.), ਆਈ.ਆਈ.ਟੀ., ਐਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ।” ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਸਕੂਲਾਂ ਵਿੱਚ 75% ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ ਜਦਕਿ ਬਾਕੀ 25% ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ। । ਉਨ੍ਹਾਂ ਕਿਹਾ ਕਿ ਮਾਂ-ਬਾਪ ਇਸ ਪੋਰਟਲ ‘ਤੇ 10 ਮਾਰਚ ਤੱਕ ਅਪਲਾਈ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਕਈ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਸੀ ਕਿ ਸੂਬੇ ਵਿੱਚ 100 ਤੋਂ ਜਿਆਦਾ ਸਕੂਲ ਆਫ ਐਮੀਨੈਂਸ ਦਾ ਨਿਰਮਾਣ ਕੀਤਾ ਜਾਵੇਗਾ।ਜਿਸ ਵਿੱਚ 9ਵੀਂ,10ਵੀਂ,11ਵੀਂ ਤੇ 12ਵੀਂ ਤੱਕ ਦੇ ਬੱਚਿਆਂ ਨੂੰ ਉਹਨਾਂ ਦੇ ਜਨੂੰਨ ਤੇ ਦਿਲਚਸਪੀ ਦੇ ਆਧਾਰ ‘ਤੇ ਅੱਗੇ ਲਈ ਤਿਆਰ ਕੀਤਾ ਜਾਵੇਗਾ।