The Khalas Tv Blog Punjab ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੈਂਬਰਾਂ ਨੂੰ ਹੱਥ ਘੁੱਟ ਕੇ ਖਰਚਨ ਦੀ ਦਿੱਤੀ ਸਲਾਹ
Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੈਂਬਰਾਂ ਨੂੰ ਹੱਥ ਘੁੱਟ ਕੇ ਖਰਚਨ ਦੀ ਦਿੱਤੀ ਸਲਾਹ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਗੁਰਦੁਆਰਾ ਸਾਹਿਬ ਦੀ ਮਾਇਆ ਸੰਕੋਚ ਨਾਲ ਕਰਨ ਦੀ ਹਦਾਇਤ ਦਿੱਤੀ ਹੈ । ਉਨ੍ਹਾਂ ਨੇ ਸੰਗਤਾਂ ਨੂੰ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਹਾ । ਉਨ੍ਹਾਂ ਨੇ ਅੱਜ ਮਾਝਾ ਖੇਤਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ ਹੈ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਇਜਲਾਸ ਨੂੰ ਲੈ ਕੇ ਗੁਰਦੁਆਰਾ ਸਾਹਿਬਾਨ ਦੇ ਵਿੱਤੀ ਹਾਲਾਤਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਨੇਜਰਾਂ ਨੂੰ ਤਾੜਨਾ ਕੀਤੀ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸੰਗਤ ਦੀ ਸਹੂਲਤ ਦਾ ਹਰ ਪੱਖ ਤੋਂ ਖਿਆਲ ਰੱਖਿਆ ਜਾਵੇ। ਉਨ੍ਹਾਂ ਮੈਨੇਜਰਾਂ ਨੂੰ ਗੁਰਦੁਆਰਾ ਸਾਹਿਬਾਨ ਅੰਦਰ ਚੱਲ ਰਹੀਆਂ ਕਾਰ ਸੇਵਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵੀ ਵਿਸ਼ੇਸ਼ ਤਵੱਜੋਂ ਦੇਣ ਲਈ ਵੀ ਕਿਹਾ ਹੈ। ਗੁਰਦੁਆਰਾ ਸਾਹਿਬਾਨ ਦੇ ਪਿਛਲੇ ਵਿੱਤੀ ਵਰ੍ਹੇ ਦਾ ਆਡਿਟ ਮੁਕੰਮੰਲ ਕਰਨ ਲਈ ਪ੍ਰੇਰਿਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਤਰ੍ਹਾਂ ਦੇ ਹੋਣ ਵਾਲੇ ਖਰਚਿਆਂ ਨੂੰ ਵਿਧੀਵਤ ਢੰਗ ਨਾਲ ਕੀਤਾ ਜਾਵੇ ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮਾਝਾ ਖੇਤਰ ਨਾਲ ਸਬੰਧਤ ਮੈਂਬਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੀ ਬੇਹਤਰੀ ਲਈ ਆਪਣੇ ਸੁਝਾਅ ਦਿੱਤੇ ।

Exit mobile version