‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਸਰਕਾਰ ਵੱਲੋਂ ਸਿੱਖ ਝੰਡਿਆਂ ਅਤ ਸੰਤ ਜਰਨੈਲ ਸਿੰਘ ਖਾ ਲਸਾ ਭਿੰਡ ਰਾਂਵਾਲਿਆਂ ਦੀ ਵਾਲੇ ਵਾਹਨਾਂ ਉੱਤੇ ਸੂਬੇ ਵਿੱਚ ਦਾਖ਼ਲ ਹੋਣ ‘ਤੇ ਲਾਈ ਪਾ ਬੰਦੀ ਉੱਤੇ ਸਖ਼ਤ ਇਤ ਰਾਜ ਜਤਾਇਆ ਹੈ। ਉਨ੍ਹਾਂ ਨੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕਰ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਫੈਸਲੇ ਨਾਲ ਸਿੱਖਾਂ ਵਿੱਚ ਆਪਣੇ ਹੀ ਮੁਲਕ ਅੰਦਰ ਬੇਗਾਨਗੀ ਦੀ ਭਾਵਨਾ ਹੋਰ ਵਧੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ। ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਦੇਸ਼ ਦੇ ਨਾਗਰਿਕਾ ਦੀ ਆਜ਼ਾਦੀ ਵਿੱਚ ਅੜਿਕਾ ਨਹੀਂ ਬਣ ਸਕਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖਿਤਾਬ ਬਖਸ਼ਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਬਹੁਤ ਸਾਰੇ ਸਿੱਖ ਗੁਰਧਾਮ ਆਉਂਦੇ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਜ਼ਬਰੀ ਲੁਹਾਈਆਂ ਜਾ ਰਹੀਆਂ ਹਨ।
ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ’ਤੇ ਪੁਲਿਸ ਪ੍ਰਸਾਸ਼ਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਭਾਵਨਾਵਾਂ ਦੇ ਵਿਰੁੱਧ ਬਿਆਨਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ।
Comments are closed.