The Khalas Tv Blog India ਗੈਸ ਸਿਲੰਡਰਾਂ ਦੀ ਕੀਮਤ ‘ਚ ਹੋਈ ਕਟੌਤੀ , 36 ਰੁਪਏ ਘਟੀ ਕੀਮਤ
India

ਗੈਸ ਸਿਲੰਡਰਾਂ ਦੀ ਕੀਮਤ ‘ਚ ਹੋਈ ਕਟੌਤੀ , 36 ਰੁਪਏ ਘਟੀ ਕੀਮਤ

ਦ ਖ਼ਾਲਸ ਬਿਊਰੋ : ਬੜੇ ਚਿਰਾਂ ਬਾਅਦ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੀ ਖ਼ਬਰ ਮਿਲੀ ਹੈ।  ਪਿਛਲੇ ਸਮੇਂ ਦੌਰਾਨ ਰਸੋਈ ਗੈਸ ਵਿੱਚ ਲਗਾਤਾਰ ਵਾਧਾ ਹੋਣ ਤੋਂ ਬਾਅਦ ਅੱਜ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਗਈਆਂ ਹਨ। ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਗੈਸ ਕੰਪਨੀਆਂ ਨੇ ਖਪਤਕਾਰਾਂ ਨੂੰ ਰਾਹਤ ਦਿੱਤੀ ਹੈ। ਕੇਂਦਰ ਸਰਕਾਰ ਨੇ ਵਪਾਰਕ 19 ਕਿਲੋ ਦੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 36 ਰੁਪਏ ਘੱਟ ਕੀਤੀ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ ‘ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ ਅੱਜ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 36 ਰੁਪਏ ਸਸਤਾ ਹੋਇਆ ਹੈ।

ਰਾਜਧਾਨੀ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1976.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ।  ਪਹਿਲਾਂ ਇਸ ਦੀ ਕੀਮਤ 2012.50 ਰੁਪਏ ਪ੍ਰਤੀ ਸਿਲੰਡਰ ਸੀ । ਕੋਲਕਾਤਾ ‘ਚ LPG ਸਿਲੰਡਰ ਦੀ ਕੀਮਤ ‘ਚ 36.50 ਰੁਪਏ ਦੀ ਕਟੌਤੀ ਤੋਂ ਬਾਅਦ ਇਹ 2095.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2132 ਰੁਪਏ ਪ੍ਰਤੀ ਸਿਲੰਡਰ ਸੀ। ਮੁੰਬਈ ‘ਚ LPG ਸਿਲੰਡਰ ਦੀ ਕੀਮਤ ‘ਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1936.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ, ਜੋ ਪਹਿਲਾਂ 1972.50 ਰੁਪਏ ਪ੍ਰਤੀ ਸਿਲੰਡਰ ਸੀ। ਚੇਨਈ ‘ਚ LPG ਸਿਲੰਡਰ ਦੀ ਕੀਮਤ ‘ਚ 36.50 ਰੁਪਏ ਦੀ ਕਟੌਤੀ ਤੋਂ ਬਾਅਦ ਇਹ 2141 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2177.50 ਰੁਪਏ ਪ੍ਰਤੀ ਸਿਲੰਡਰ ਸੀ।

ਇਸ ਤੋਂ ਪਹਿਲਾਂ 1 ਜੁਲਾਈ ਨੂੰ ਕਮਰਸ਼ੀਅਲ LPG ਸਿਲੰਡਰ 198 ਰੁਪਏ ਸਸਤਾ ਹੋਇਆ ਸੀ। ।    ਮਈ ‘ਚ ਸਿਲੰਡਰ ਦੇ ਰੇਟ 2 ਹਜ਼ਾਰ 354 ਰੁਪਏ ਹੋ ਗਏ ਸਨ। ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸਰਕਾਰ ਨੇ ਉੱਜਵਲ ਸਕੀਮ ਤਹਿਤ 200 ਰੁਪਏ ਪ੍ਰਤੀ ਸਿਲੰਡਰ ਸਬਸਿਡੀ ਦੇਣ ਦਾ ਐਲਾਨ ਕੀਤਾ ਸੀ। ਇਹ ਸਬਸਿਡੀ ਸਾਲਾਨਾ ਸਿਰਫ਼ 12 ਸਿਲੰਡਰਾਂ ਤੱਕ ਹੀ ਮਿਲੇਗੀ। ਸਰਕਾਰ ਦੇ ਇਸ ਕਦਮ ਨਾਲ 9 ਕਰੋੜ ਤੋਂ ਵੱਧ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ।

Exit mobile version